Wednesday, June 17, 2026

ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥੀਆਂ ਪ੍ਰੀਖਿਆ ’ਚ ਅੱਵਲ

ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਬੀ.ਐਡ ਐਮ.ਐਡ (3 ਸਾਲਾ ਇੰਟੀਗ੍ਰੇਟਿਡ) ’ਚ ਆਪਣੀ ਸ਼ਲਾਘਾਯੋਗ ਪ੍ਰਾਪਤੀ ਨਾਲ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀਆਂ ਵਿਦਿਆਰਥਣਾਂ ਅਦਿੱਤੀ ਮਦਾਨ ਨੇ 80 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਅਤੇ ਉਜਾਲਾ ਨੇ 77.5 ਫ਼ੀਸਦੀ ਨੰਬਰਾਂ ਨਾਲ 5ਵਾਂ ਸਥਾਨ ਹਾਸਲ ਕੀਤਾ ਹੈ।
              ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੂਰੀ ਮਿਹਨਤ ਅਤੇ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਕੋਵਿਡ 19 ਵਰਗੀਆਂ ਚੁਣੌਤੀਆਂ ਦੇ ਬਾਵਜ਼ੂਦ ਕਾਲਜ ਵਿਦਿਆਰਥੀਆਂ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ।
 ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ।ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …