Monday, December 23, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
                   ਰਾਗੀ ਭਾਈ ਦਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਜਰਨੈਲ ਸਿੰਘ, ਭਾਈ ਹਰਭਿੰਦਰ ਸਿੰਘ, ਭਾਈ ਗੁਰਿੰਦਰ ਸਿੰਘ ਬਟਾਲਾ ਤੇ ਭਾਈ ਪ੍ਰਦੀਪ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਹਨ ਅਤੇ ਇਸ ਦੀਆਂ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ।ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਹਾੜੇ ’ਤੇ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ‘ਘਰਿ ਘਰਿ ਅੰਦਰਿ ਧਰਮਸਾਲ’ ਦੇ ਬੈਨਰ ਹੇਠ ਧਰਮ ਪ੍ਰਚਾਰ ਲਹਿਰ ਆਰੰਭ ਕੀਤੀ ਗਈ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਤੇਜਿੰਦਰਪਾਲ ਸਿੰਘ ਲਾਡਵਾ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾਂ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਸੰਗਤਾਂ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …