ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (417ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ
ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।
ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ।ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਕ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਕੀਰਤਨ ਦਰਬਾਰ ਸਾਹਿਬ ਸਜਾਇਆ ਜਾਂਦਾ ਹੈ ਅਤੇ ਇਸ ’ਚ ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਜਾਂਦਾ ਹੈ।ਉਨ੍ਹਾਂ ਸਮੂਹ ਜਗਤ ਨੂੰ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਉਨਾਂ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ. ਬੀ. ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media