Sunday, September 20, 2026

ਕਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ – ਸੋਨੀ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਕਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਉਹ ਕੇਵਲ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਰੱਖਣ।
ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਮਾਲ ਵਿੱਚ ਮੋਤੀ ਲਾਲ ਓਸਵਾਲ ਵਲੋਂ ਕਲਾਸੀਕਲ ਫਰਨੀਚਰ ਅਤੇ ਇੰਟਰੀਅਰ ਡਿਜਾਇਨਰ ਦੇ ਬਣਾਏ ਗਏ ਨਵੇਂ ਸ਼ੋਅ ਰੂਮ ਦਾ ਉਦਘਾਟਨ ਕਰਨ ਉਪਰੰਤ ਕੀਤਾ।
               ਸੋਨੀ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਵੈਕਸੀਨ ਨੂੰ ਲੈ ਕੇ ਹੁਣ ਕੋਈ ਸਹਿਮ ਨਹੀਂ ਹੈ ਅਤੇ ਵੈਕਸੀਨੇਸ਼ਨ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਹਨ।ਉਨਾਂ ਦੱਸਿਆ ਕਿ ਜਿਲੇ੍ਹ ਵਿੱਚ ਇਕ ਦਿਨ ਦੇ ‘ਚ 50 ਹਜਾਰ ਤੋਂ ਵੱਧ ਲੋਕਾਂ ਵਲੋਂ ਵੈਕਸੀਨੇਸ਼ਨ ਲਗਵਾਈ ਜਾ ਰਹੀ ਹੈ।ਹੁਣ ਵੈਕਸੀਨੇਸ਼ਨ ਦੀ ਕੋਈ ਕਮੀ ਨਹੀਂ ਅਤੇ ਜਿਲੇ੍ਹ ਵਿੱਚ ਲਗਾਤਾਰ ਕੈਂਪ ਲਗਾਏ ਜੲ ਰਹੇ ਹਨ।
                ਇਸ ਮੌਕੇ ਗੋਤਮ ਕਪੂਰ, ਰਜਤ ਖੰਨਾ, ਸ੍ਰੀਮਤੀ ਵੰਦਨਾ ਪੁਰੀ, ਸ੍ਰੀਮਤੀ ਮੀਨਾਕਸ਼ੀ ਖੰਨਾ, ਸ੍ਰੀਮਤੀ ਸਬੀਨਾ ਕਪੂਰ, ਅਦੀਸ਼ਵਿੰਦਰ ਅਰੋੜਾ, ਰਜਿੰਦਰ ਚੰਦ ਖੰਨਾ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …