ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਾਈ ਸਾਹਿਬ ਜੀ ਦੇ ਜਾਪ ਕੀਤੇ ਗਏ ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦੇ ਜਾਪ ਉਪਰੰਤ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਪ੍ਰਿੰ: ਨਿਰਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤ-ਜੋਤਿ ਗੁਰੂ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈਣ, ਚੰਗੇ ਆਚਰਣ ਨਿਰਮਾਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ।
ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media