Wednesday, November 4, 2026

ਕਪੂਰਥਲਾ ਹਲਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ – ਰਾਣਾ ਗੁਰਜੀਤ ਸਿੰਘ

ਪਹਿਲੇ ਪੜਾਅ ਤਹਿਤ 83 ਪੰਚਾਇਤਾਂ ਨੂੰ 8 ਵੰਡੇ.61 ਕਰੋੜ ਦੇ ਚੈਕ

ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਲਈ ਵਿਧਾਨ ਸਭਾ ਹਲਕਾ ਕਪੂਰਥਲਾ ਲਈ ਜਾਰੀ ਕੀਤੀ 10 ਕਰੋੜ ਰੁਪਏ ਦੀ ਗ੍ਰਾਂਟ ਵਿਚੋਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈਕ ਵੰਡਣ ਦੀ ਸ਼ੁਰੂਆਤ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੀਤੀ ਗਈ।
                 ਉਨਾਂ ਹਲਕੇ ਦੇ ਤਿੰਨ ਪਿੰਡਾਂ ਸੈਦੋਵਾਲ, ਸੁੰਨੜਵਾਲ ਅਤੇ ਧਾਲੀਵਾਲ ਦੋਨਾ ਵਿਖੇ ਹੋਏ ਵੱਖ-ਵੱਖ ਸਮਾਗਮਾਂ ਦੌਰਾਨ ਪੰਚਾਇਤਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਚੈਕ ਤਕਸੀਮ ਕੀਤੇ।ਪਹਿਲੇ ਪੜਾਅ ਤਹਿਤ 83 ਪਿੰਡਾਂ ਦੀਆਂ ਪੰਚਾਇਤਾਂ ਨੂੰ 8 ਕਰੋੜ 61 ਲੱਖ ਰਪੁਏ ਦੇ ਚੈਕ ਵੰਡੇ ਗਏ ਹਨ।ਵੱਖ-ਵੱਖ ਥਾਵਾਂ ‘ਤੇ ਹੋਏ ਸਮਾਗਮਾਂ ਦੌਰਾਨ ਲੋਕਾਂ ਦੇ ਮੁਖਾਤਿਬ ਹੁੰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੇਂਡੂ ਖੇਤਰਾਂ ‘ਚ 100 ਫੀਸਦੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 10-10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
            ਉਨਾਂ ਦਸਿਆ ਕਿ ਇਨਾਂ ਗਰਾਂਟਾਂ ਨਾਲ ਕੰਕਰੀਟ ਦੀਆਂ ਗਲੀਆਂ, ਸੀਵਰੇਜ਼, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨ ਘਾਟਾਂ ਦੀ ਉਸਾਰੀ, ਪਾਈਪ ਲਾਈਨਾਂ, ਧਰਮਸ਼ਾਲਾਵਾਂ, ਜਿੰਮ ਦੇ ਕਮਰੇ ਦੀ ਉਸਾਰੀ, ਇੰਟਰਲਾਕ ਟਾਈਲਾਂ ਲਾਉਣ, ਸੀਵਰੇਜ਼ ਪਾਉਣ ਆਦਿ ਦੀ ਉਸਾਰੀ ਅਗਲੇ 2 ਮਹੀਨਿਆਂ ਦੌਰਾਨ ਮੁਕੰਮਲ ਕਰ ਲਈ ਜਾਵੇਗੀ।
ਉਨਾਂ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਇਨਾਂ ਗਰਾਂਟਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ।ਉਨਾਂ ਕਿਹਾ ਕਿ ਕਪੂਰਥਲਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਖੁੱਲਦਿਲੀ ਨਾਲ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।
                        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਬੀ.ਡੀ.ਪੀ.ਓ ਅਮਰਜੀਤ ਸਿੰਘ ਤੋਂ ਇਲਾਵਾ ਅਨੇਕਾਂ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …