ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ
ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਕਸਟਮ ਚੌਂਕ ਤੋਂ ਰਿਆਲਟ ਚੌਂਕ ਵਾਲੀ ਸੜ੍ਹਕ ‘ਤੇ ਇਕ ਪ੍ਰਾਈਵੇਟ ਇੰਸਟੀਚਿਊਟ ਵਲੋਂ ਸੜਕ ‘ਤੇ ਤੰਬੂ-ਕਨਾਤਾ ਲਗਾ ਕੇ ਕੀਤੇ ਗਏ ਕਬਜ਼ੇ ਨੂੰ ਹਟਾਇਆ ਗਿਆ।ਇਸ ਤੋਂ ਇਲਾਵਾ ਮਜੀਠਾ ਰੋਡ, ਸ਼ਹਿਰ ਦੀ ਚਾਰਦੀਵਾਰੀ ਦੇ ਨਾਲ ਆਉਟਰ ਸਰਕੂਲਰ ਰੋਡ ਅਤੇ ਲਾਹੌਰੀ ਗੇਟ ਦੇ ਅੰਦਰੂਨ ਇਕ ਹਸਪਤਾਲ ਵਲੋਂ ਰੋਡ ‘ਤੇ ਦੋ ਨਜਾਇਜ਼ ਬੂਥ ਲਗਾ ਕੇ ਜੋ ਕਬਜ਼ਾ ਕੀਤਾ ਹੋਇਆ ਸੀ, ਉਸ ਨੂੰ ਵੀ ਹਟਾ ਕੇ ਸਾਰਾ ਸਮਾਨ ਨਗਰ ਨਿਗਮ ਦੇ ਜੋਨ ਨੰ. 3 ਦੇ ਨਾਲ ਲੱਗਦੇ ਸਟੋਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ।
ਅਸਟੇਟ ਅਫ਼ਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਰਕਾਰੀ ਜ਼ਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਕੋਈ ਵੀ ਵਿਅਕਤੀ ਸਮਾਨ ਆਦਿ ਰੱਖ ਕੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨਾ ਕਰੇ।ਜੇਕਰ ਕੋਈ ਵਿਅਕਤੀ ਸ਼ਹਿਰ ਵਿੱਚ ਸਰਕਾਰੀ ਜਾਇਦਾਦ ‘ਤੇ ਕਬਜ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਅੱਜ ਦੀ ਇਸ ਕਾਰਵਾਈ ਵਿੱਚ ਇੰਸਪੈਕਟਰ ਰਾਜ ਕੁਮਾਰ, ਅਰੁਣ ਸਹਿਜਪਾਲ ਕਲੱਰਕ, ਦਵਿੰਦਰ ਭੱਟੀ, ਵਿਭਾਗੀ ਅਮਲਾ ਅਤੇ ਪੁਲਿਸ ਫੋਰਸ ਸ਼ਾਮਿਲ ਸੀ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media