Tuesday, March 3, 2026

ਰੋਜ਼ਗਾਰ ਮੇਲੇ ਦੋਰਾਨ 486 ਪ੍ਰਾਰਥੀਆਂ ਵਿਚੋਂ ਰੋਜ਼ਗਾਰ ਲਈ ਚੁਣੇ ਗਏ 358 ਪ੍ਰਾਰਥੀ

ਪਠਾਨਕੋਟ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ ਗਿਆ ਹੈ।ਜਿਲ੍ਹਾ ਪਠਾਨਕੋਟ ਵਿੱਚ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਰੋਜਗਾਰ ਮੇਲੇ ਦਾ ਸੁਭਅਰੰਭ ਕੀਤਾ।ਇਸ ਦੌਰਾਨ ਉਨ੍ਹਾਂ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ ਅਦਾਰਿਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਾਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰੋਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਚੋਣ ਪੱਤਰਾਂ ਦੀ ਵੰਡ ਕੀਤੀ।
               ਰੋਜਗਾਰ ਮੇਲੇ ਦੋਰਾਨ 486 ਪ੍ਰਾਰਥੀਆਂ ਵਿਚੋਂ 358 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਮੁੱਖ ਮਹਿਮਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਕਰੀਬ 15 ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਰੋਜ਼ਗਾਰ ਮੇਲਾ 13 ਸਤੰਬਰ ਨੂੰ ਆਈ.ਟੀ.ਆਈ ਪਠਾਨਕੋਟ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਦਸਵੀਂ, ਬਾਰ੍ਹਵੀਂ, ਗਰੈਜਏਟ ਅਤੇ ਆਈ.ਟੀ.ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ।
ਇਸ ਮੌਕੇ ਰਾਕੇਸ਼ ਕੁਮਾਰ ਜਿਲ੍ਹਾ ਪਲੇਸਮੈਂਟ ਅਫਸ਼ਰ ਤੋਂ ਇਲਾਵਾ ਹੋਰ ਵੀ ਵਿਭਾਗੀ ਅਧਿਕਾਰੀ ਅਤੇ ਕਾਲਜ ਦਾ ਸਟਾਫ ਹਾਜ਼ਰ ਸੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …