ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ
ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕਾਮ ਮੇਰਾ ਮਾਨ’ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ।ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਤੇ ਵਰਚੁਅਲ ਆਨ ਲਾਈਨ ਸਮਾਗਮ ਕਰਵਾਏ ਗਏ।ਜਿਲ੍ਹਾ ਪੱਧਰੀ ਸਮਾਰੋਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ ਤੋਰ ‘ਤੇ ਹਾਜ਼ਰ ਹੋਏ।ਰਾਕੇਸ਼ ਕੁਮਾਰ ਜਿਲ੍ਹਾ ਪਲੇਸਮੈਂਟ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਸਮਾਗਮ ‘ਚ ਮੌਜੂਦ ਸਨ।
ਵਰਚੁਅਲ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨੌਕਰੀਆਂ ਲਈ ਇਕ ਲੱਖ ਨੌਜਵਾਨਾਂ ਨੂੰ ਇਹ ਮੁਫਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ।ਜਿਸ ਦੇ ਪਹਿਲੇ ਬੈਚ ਵਿੱਚ 11 ਹਜ਼ਾਰ ਨੌਜਵਾਨ ਸਿਖਲਾਈ ਸ਼ੁਰੂ ਕਰਨਗੇ।ਇਸੇ ਤਰ੍ਹਾਂ ਅੱਜ ਹੀ ‘ਮੇਰਾ ਕਾਮ ਮੇਰਾ ਮਾਨ’ ਯੋਜਨਾ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਇਕ ਸਾਲ ਤੱਕ ਭੱਤਾ ਵੀ ਮਿਲੇਗਾ।ਇਸ ਸਕੀਮ ਤਹਿਤ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਰਾਜ ਵਿੱਚ 91 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ ਹੈ।ਜਿਸ ਨਾਲ ਰੋਜ਼ਗਾਰ ਦੇ ਹੋਰ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਮੌਕੇ ਮਿਲਣਗੇ।ਇਸੇ ਤਰ੍ਹਾਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੋਲਦਿਆਂ ਤਕਨੀਕੀ ਸਿਖਿਆ ਤੇ ਰੋਜ਼ਗਾਰ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਭਾਗ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਸਾਂਝਾ ਕੀਤਾ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵਲੋਂ ਵਿਦੇਸ਼ਾਂ ‘ਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media