ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਹਰ ਬੱਚੇ ਤੱਕ ਉਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ
ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਬਲਦੇਵ ਰਾਜ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਜਸਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਹਨਪੁਰ ਵਿਖੇ ਜਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਦੇ ਸੈਮੀਨਾਰ ਨੂੰ ਸੰਬੋਧਿਤ ਕੀਤਾ ਗਿਆ। ਜਿਲ੍ਹਾ ਸਿੱਖਿਆ ਅਫਸਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਗਿੱਦੜਪੁਰ, ਭਰਿਆਲ ਲਾਹੜੀ, ਸਰਫ ਚੱਕ, ਮਾਨ ਨੰਗਲ, ਰਤਨਗੜ੍ਹ, ਜਸਵਾਲੀ, ਨਵਾਂ ਪਿੰਡ ਅਤੇ ਕਾਹਨਪੁਰ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਨੇ ਵਿਭਾਗ ਵਲੋਂ ਭੇਜੀਆਂ ਗਰਾਂਟਾਂ ਦੀ ਵਰਤੋਂ ਬਾਰੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਪੈਡਿੰਗ ਕੰਮਾਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਜਲਦ ਪੂਰਾ ਕਰਨ ਲਈ ਕਿਹਾ।ਉਹਨਾਂ ਵੱਲੋਂ ਵਿਸੇਸ ਤੌਰ ‘ਤੇ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਵਿਸਥਾਰ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ ਚਰਚਾ ਕੀਤੀ ਗਈ।ਉਨ੍ਹਾਂ ਨੇ ਨੈਸ ਆਧਾਰਿਤ ਪ੍ਰਸ਼ਨਾਂ ਸਬੰਧੀ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬਲੈਕ ਬੋਰਡ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਸਿੱਖਿਆ ਪੱਧਰ ਦੀ ਜਾਂਚ ਕੀਤੀ।ਉਹਨਾਂ ਵਲੋਂ ਵਿਦਿਆਰਥੀਆਂ ਨੂੰ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ ਅਤੇ ਆਨਲਾਈਨ ਸਿੱਖਿਆ ਸਬੰਧੀ ਵੀ ਸਕੂਲ ਮੁਖੀਆਂ ਅਤੇ ਸਟਾਫ ਨਾਲ ਗੱਲ ਕੀਤੀ ਗਈ।
ਇਸ ਮੌਕੇ ਤੇ ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬੀਐਮਟੀ ਬਿਸੰਬਰ ਦਾਸ, ਬੀ.ਐਮ.ਟੀ ਦੀਪਕ ਸੈਣੀ, ਬੀ.ਐਮ.ਟੀ ਅਜੇ ਵਸ਼ਿਸ਼ਟ, ਬੀ.ਐਮ.ਟੀ ਸ਼ਾਮ ਲਾਲ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media