ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਸ਼ਿਰਕਤ
ਕਪੂਰਥਲਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀ ਲਈ ਚੁਣੇ ਜਾਣ
ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 23 ਸਤੰਬਰ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਪ੍ਰਦਾਨ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿਤਯਾ ਉੱਪਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ ਤੇ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਯੂਨੀਵਰਸਿਟੀ ਵਿਖੇ ਮੀਟਿੰਗ ਕੀਤੀ ਗਈ।
ਉਨਾਂ ਦੱਸਿਆ ਕਿ 7ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਪੰਜਾਬ ਭਰ ਤੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਦੇਣ ਦੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।
ਉਨਾਂ ਸਿਵਲ ਸਰਜਨ ਤੇ ਹੋਰਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਦੌਰਾਨ ਕੋਵਿਡ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਦੇ ਨਾਲ-ਨਾਲ ਸੈਨੀਟਾਇਜ਼ਰ ਅਤੇ ਮਾਸਕਾਂ ਦੀ ਵੱਡੀ ਗਿਣਤੀ ‘ਚ ਉਪਲੱਬਧਤਾ ਯਕੀਨੀ ਬਣਾਉਣ।
ਇਸ ਮੌਕੇ ਐਸ.ਪੀ ਜਸਬੀਰ ਸਿੰਘ, ਐਸ.ਡੀ.ਐਮ ਕਪੂਰਥਲਾ ਡਾ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਕਸੀਐਨ ਸਰਬਰਾਜ ਤੇ ਪਵਨ ਕੁਮਾਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਮੁਖੀ ਨੀਲਮ ਮਹੇ, ਡੀ.ਐਫ.ਐਸ.ਈ ਗੀਤਾ ਬਿਸ਼ੰਭੂ, ਜ਼ਿਲ੍ਹਾ ਮਾਲ ਅਫਸਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media