ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੀਮਤੀ ਸੀਮਾ ਜੈਨ ਵਧੀਕ ਮੁੱਖ ਸਕੱਤਰ ਦੀ ਰਹਿਨੁਮਾਈ ਅਤੇ ਮਨਪ੍ਰੀਤ ਸਿੰਘ ਡਾਇਰੈਕਟਰ ਪੇਂਡੀੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਰਾਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਨਿਧੀ ਸਿਨਹਾ ਬੀ.ਡੀ.ਪੀ.ਓ ਦੇ ਸੁਚੱਜੇ ਪ੍ਰਬੰਧਾਂ ਹੇਠ ਬਲਾਕ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਵਿਖੇ ਗਰਾਮ ਪੰਚਾਇਤਾਂ ਦੇ ਚੁਣੇ ਹੋਏ ਸਰਪੰਚਾਂ, ਪੰਚਾਂ ਲਈ ਇਕ ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ 6 ਤੋਂ 17 ਸਤੰਬਰ ਤੱਕ ਆਯੋਜਿਤ ਕੀਤੇ ਜਾ ਰਹੇ ਹਨ।ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਵਲੋਂ ਆਯੋਜਿਤ ਸਿਖਲਾਈ ਪ੍ਰੋਗਰਾਮ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ 73ਵੀਂ ਸ਼ੋਧ, ਗਰਾਮ ਸਭਾ ਅਤੇ ਗਰਾਮ ਪੰਚਾਇਤਾਂ ਬਾਰੇ ਮੁੱਢਲੀ ਜਾਣਕਾਰੀ, ਗਰਾਮ ਪੰਚਾਇਤ ਵਿਕਾਸ ਯੋਜਨਾ, (ਜੀ.ਪੀ.ਡੀ.ਪੀ), 15ਵੇਂ ਵਿੱਤ ਕਮਿਸ਼ਨ ਅਤੇ ਹੋਰ ਸਕੀਮਾਂ ਨਾਲ ਕਨਵਰਜੈਂਸ, ਟਿਕਾਊ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ, ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ, ਸਵੱਛ ਭਾਰਤ ਮਿਸ਼ਨ, ਆਜੀਵਕਾ ਮਿਸ਼ਨ, ਸਿਹਤ ਵਿਭਾਗ, ਮਗਨਰੇਗਾ, ਸਵੈ ਰੁਜਗਾਰ ਦੀਆਂ ਸਕੀਮਾਂ, ਗਰਾਮ ਪੰਚਾਇਤ ਦੇ ਆਮਦਨ ਦੇ ਸਾਧਨਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਕੇ ਪਿੰਡਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਐਸ.ਆਈ.ਆਰ.ਡੀ ਦੇ ਰਿਸੋਰਸ ਪਰਸਨ ਮਨਦੀਪ ਸਿੰਘ ਐਡਵੋਕੇਟ, ਸ੍ਰੀਮਤੀ ਸਤਪਾਲ ਕੌਰ ਅਤੇ ਵੱਖ-ਵੱਖ ਵਿਭਾਗਾਂ ਤੋਂ ਜਿਵੇਂ ਕਿ ਹਰਜੰਟ ਸਿੰਘ, ਆਜੀਵਿਕਾ ਮਿਸ਼ਨ, ਗੁਰਿੰਦਰ ਸਿੰਘ ਸਿੱਧੂ ਐਸ.ਡੀ.ਓ ਅਤੇ ਗੁਰਪ੍ਰੀਤ ਸਿੰਘ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਦਮਨਪ੍ਰੀਤ ਸਿੰਘ ਏ.ਡੀ.ਓ ਖੇਤੀਬਾੜੀ ਵਿਭਾਗ, ਅਨੁ ਬਾਲਾ ਏ.ਪੀ.ਓ ਮਗਨਰੇਗਾ ਤੋਂ ਆਪੋ ਆਪਣੇ ਵਿਭਾਗਾ ਦੀਆਂ ਪਿੰਡਾਂ ਦੇ ਵਿਕਾਸ ਲਈ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਹਾਜ਼ਰ ਹੋਏ।ਇਸ ਸਿਖਲਾਈ ਪ੍ਰੋਗਰਾਮ ਦੇ ਨਿਰੀਖਣ ਲਈ ਐਸ.ਆਈ.ਆਰ.ਡੀ ਮੋਹਾਲੀ ਤੋਂ ਗੁਰਬਿੰਦਰ ਸਿੰਘ ਇਸ ਕੈਂਪ ਦੇ ਨਿਰੀਖਣ ਲਈ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਏ ਹੋਏ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨਾਂ ਚੱਲ ਰਹੇ ਸਿਖਲਾਈ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਗਿਣਤੀ ‘ਚ ਹਾਜ਼ਰ ਹੋ ਕੇ ਪਿੰਡਾਂ ਦੀਆਂ ਵਧੀਆ ਗਰਾਮ ਪੰਚਾਇਤ ਵਿਕਾਸ ਯੋਜਨਾਵਾਂ ਤਿਆਰ ਕਰਵਾ ਕੇ ਆਪੋ ਆਪਣੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਅਪੀਲ ਕੀਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …