Thursday, September 17, 2026

ਟਰੈਫਿਕ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਲਈ ਖੁਦ ਸੜਕਾਂ ‘ਤੇ ਉਤਰੇ ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਅੱਜ ਅੰਮ੍ਰਿਤਸਰ ‘ਚ ਭਾਰੀ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਨਾਲ ਭਰ ਜਾਣ ਕਾਰਨ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਏ ਯਾਤਰੀਆਂ ਦੀ ਸਹੂਲਤ ਲਈ ਟਰੈਫਿਕ ਪੁਲਿਸ ਮੁਲਾਜ਼ਮ ਤੈਨਾਤ ਰਹੇ।ਅੱਜ ਭਾਰੀ ਮੀਂਹ ਦੇ ਬਾਵਜ਼ੂਦ ਟਰੈਫਿਕ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਮੁੱਖ ਚੋਕਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਕੋਤਵਾਲੀ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਲਾਵਾ ਹਾਲ ਗੇਟ ਤੇ ਭੀੜੇ ਬਜ਼ਾਰਾਂ ਵਿੱਚ ਡਿਊਟੀ ਨਿਭਾਅ ਰਹੇ ਟਰੈਫਿਕ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਿਕਰਮ ਜੀਤ ਦੁੱਗਲ ਆਈ.ਪੀ.ਐਸ ਹੋਰ ਪੁਲਿਸ ਅਧਿਕਾਰੀਆਂ ਸਮੇਤ ਮੀਂਹ ਦੌਰਾਨ ਹੀ ਖੁਦ ਸੜਕਾਂ ‘ਤੇ ਉਤਰੇ।ਉਨਾਂ ਨੇ ਮੂਸਲਧਾਰ ਮੀਂਹ ਦੀ ਪ੍ਰਵਾਹ ਨਾ ਕਰਦੇ ਹੋਏ ਟਰੈਫਿਕ ਨੂੰ ਨਿਰਵਿਘਨ ਚਲਾ ਰਹੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਡਿਊਟੀ ਪ੍ਰਤੀ ਲਗਨ ਦੀ ਸ਼ਲਾਘਾ ਕੀਤੀ।ਕਮਿਸ਼ਨਰ ਪੁਲਿਸ ਦੁੱਗਲ ਨੇ ਬਜ਼ਾਰਾਂ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੇਸ਼਼ ਆਉਣ ਵਾਲੀਆਂ ਮੁਸ਼ਕਲਾਂ ਸੁਣੀਆਂ।ਉਨਾਂ ਕਿਹਾ ਕਿ ਪੁਲਿਸ ਹਮੇਸ਼ਾਂ ਆਪਣੇ ਸ਼ਹਿਰੀਆਂ ਸੈਲਾਨੀਆਂ ਦੀ ਸੁਰੱਖਿਆ ਤੇ ਸਹੂਲਤ ਲਈ 24 ਘੰਟੇ ਤੱਤਪਰ ਹੈ।ਉਨਾਂ ਨੇ ਪਬਲਿਕ ਨੂੰ ਵੀ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਨੂੰ ਕਰਾਈਮ ਮੁਕਤ ਬਣਾਇਆ ਜਾ ਸਕੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …