ਸਿਹਤ ਵਿਭਾਗ ਨੇ ਮੈਗਾ ਰੁਜ਼ਗਾਰ ਮੇਲੇ ‘ਚ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ
ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ
ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਜਿਸ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ ਮੇਲੇ ਵਿੱਚ ਅੱਜ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਸਿੰਘ ਨੇ ਇਸ ਕੈਮਪ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ।ਇਸ ਲਈ ਉਹ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ 6 ਫੁੱਟ ਦਾ ਫ਼ਾਸਲਾ ਰੱਖਿਆ ਜਾਵੇ।ਜੇਕਰ ਕਿਸੇ ਨੂੰ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ਤਾਂ ਤੁਰੰਤ ਟੈਸਟ ਅਤੇ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਇਆ ਜਾਵੇ।
ਇਸ ਮੌਕੇ ਫਾਰਮੇਸੀ ਅਫ਼ਸਰ ਰਵੀਸ਼ ਕੁਮਾਰ, ਏ.ਐਨ.ਐਮ ਮਨਜੀਤ ਕੌਰ, ਆਸ਼ਾ ਵਰਕਰ ਅਵਤਾਰ ਕੌਰ ਅਤੇ ਮਨਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।
Punjab Post Daily Online Newspaper & Print Media