Sunday, September 20, 2026

ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ 703 ਪ੍ਰਾਰਥੀਆਂ ਦੀ ਨੌਕਰੀ ਲਈ ਹੋਈ ਚੋਣ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਆਈ.ਟੀ.ਆਈ (ਲੜਕੇ) ਨਵਾਂਸ਼ਹਿਰ ਵਿਖੇ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦੇ ਅੱਜ ਦੂਜੇ ਦਿਨ 925 ਪ੍ਰਾਰਥੀਆਂ ਵਿਚੋਂ 703 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।
                ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ 1552 ਪ੍ਰਾਰਥੀਆਂ ਨੇ ਰੋਜ਼ਗਾਰ ਹਾਸਲ ਕਰਲ ਵਿਚ ਸਫਲਤਾ ਪ੍ਰਾਪਤ ਕੀਤੀ ਹੈ।ਉਨ੍ਹਾਂ ਦੱਸਿਆ ਕਿ ਹੁਣ 14 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਦਸਵੀਂ, ਬਾਰ੍ਹਵੀਂ, ਗ੍ਰੈਜੂਏਟ ਅਤੇ ਆਈ.ਟੀ.ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ।ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ, ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ।ਇਸ ਰੋਜ਼ਗਾਰ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਵੀ ਵਿਸਥਾਰ ਪੂਰਵਕ ਦਿੱਤੀ ਜਾ ਰਹੀ ਹੈ।ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਕਰਵਾਇਆ ਜਾ ਰਿਹਾ ਹੈ।
                  ਇਸ ਮੌਕੇ ਪ੍ਰਿੰਸੀਪਲ ਆਈ.ਟੀ.ਆਈ ਨਵਾਂਸ਼ਹਿਰ (ਲੜਕੇ) ਰੁਪਿੰਦਰ ਸਿੰਘ, ਪ੍ਰਿੰਸੀਪਲ ਆਈ.ਟੀ.ਆਈ ਨਵਾਂਸ਼ਹਿਰ (ਲੜਕੀਆਂ) ਰਛਪਾਲ ਚੰਦੜ, ਕਰੀਅਰ ਕਾਊਂਸਲਰ ਹਰਮਨਦੀਪ ਸਿਘ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਜਿੰਨੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …