Sunday, September 20, 2026

ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ- ਚੇਅਰਮੈਨ ਇੰਮਾਨੂਏਲ ਨਾਹਰ

ਘੱਟਗਿਣਤੀ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ ਅਤੇ ਪੈਨਸ਼ਨਾਂ ਆਦਿ ਬਾਰੇ ਸੁਣੀਆਂ ਮੁਸ਼ਕਲਾਂ

ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੁਏਲ ਨਾਹਰ ਨੇ ਅੱਜ ਕਿਹਾ ਕਿ ਘੱਟਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ ਇਸਾਈ ਅਤੇ ਮੁਸਲਿਮ ਭਾਈਚਾਰੇ ਦੀਆਂ ਕਬਰਿਸਤਾਨਾਂ, ਵਜੀਫ਼ਿਆਂ, ਸਰਟੀਫਿਕੇਟਾਂ ਅਤੇ ਪੈਨਸ਼ਨਾਂ ਆਦਿ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡ ਮੇਹਲੀ, ਜੰਡਿਆਲੀ ਅਤੇ ਚਰਾਣ ਵਿਖੇ ਕਬਰਿਸਤਾਨਾਂ ਦਾ ਮਸਲਾ ਇਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਦੇ ਆਦੇਸ਼ ਦਿੱਤੇ।ਕਿਸੇ ਨੂੰ ਵੀ ਕਬਰਿਸਤਾਨਾਂ ਦੀ ਨਿਗਰਾਨੀ ਘੱਟਗਿਣਤੀ ਕਮਿਸ਼ਨ ਰਾਹੀਂ ਗਠਿਤ ਕਮੇਟੀ ਕਰੇਗੀ ਅਤੇ ਕਿਸੇ ਨੂੰ ਵੀ ਇਨ੍ਹਾਂ ਸਬੰਧੀ ਅਜਾਰੇਦਾਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ੳੋੁਨ੍ਹਾਂ ਹਦਾਇਤ ਕੀਤੀ ਕਿ ਕਬਰਿਸਤਾਨਾਂ ਜਾਂ ਚਰਚ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਸਹਿਣਯੋਗ ਨਹੀਂ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
                    ਮੀਟਿੰਗ ਦੌਰਾਨ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਚੇਅਰਮੈਨ ਨੇ ਅਧਿਕਾਰੀਆਂ ਨੂੰ ਢੁਕਵੀਂ ਕਾਰਵਾਈ ਅਮਲ ਵਿਚ ਲਿਆਉਣ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਟਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ।
                   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਐਸ.ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਡੀ.ਡੀ.ਪੀ.ਓ ਦਵਿੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲ੍ਹਾ ਭਲਾਈ ਅਫ਼ਸਰ ਆਸ਼ੀਸ਼ ਕਥੂਰੀਆ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਘੱਟਗਿਣਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …