ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਮਨੋਜ ਖੋਸਲਾ ਸਹਾਇਕ
ਕਮਿਸ਼ਨਰ ਫੂਡ ਦੀ ਅਗਵਾਈ ’ਚ ਨਵਾਂਸ਼ਹਿਰ ਵਿਖੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਅਤੇ ਰੇਸਟੋਰੈਂਟਾਂ ‘ਤੇ ਛਾਪੇਮਾਰੀ ਕਰਕੇ ਖਾਣ-ਪੀਣ ਦੀਆਂ ਵਸਤੂਆਂ ਦੇ 10 ਸੈਂਪਲ ਭਰੇ।ਟੀਮ ਵਿੱਚ ਦਿਨੇਸ਼ਜੋਤ ਸਿੰਘ ਅਤੇ ਬਿਕਰਮਜੀਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਿਲ ਸਨ।
ਟੀਮ ਨੇ ਨਵਾਂਸ਼ਹਿਰ ਵਿਖੇ ਦੇਸੀ ਘਿਓ, ਸਰੋਂ ਦਾ ਤੇਲ, ਖੰਡ, ਚਾਹਪਤੀ, ਮਸਾਲੇ, ਸੇਧਾਂ ਨਮਕ, ਤਿਆਰ ਕੀਤੀ ਗਰੇਵੀ ਅਤੇ ਫਾਸਟ ਫੂਡ ਆਈਟਮਾਂ ਦੇ 10 ਸੈਂਪਲ ਭਰ ਕੇ ਪੰਜਾਬ ਦੀ ਸਟੇਟ ਲੈਬ ਵਿੱਚ ਜਾਂਚ ਲਈ ਭੇਜ ਦਿੱਤੇ ਹਨ ਅਤੇ ਨਤੀਜੇ ਆਉਣ ‘ਤੇ ਫੇਲ ਪਾਏ ਗਏ ਸੈਂਪਲਾਂ ਦੇ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸੇ ਦੌਰਾਨ ਢਾਬੇ ਦੀ ਚੈਕਿੰਗ ਕੀਤੀ ਗਈ ਅਤੇ ਢਾਬੇ ਦੇ ਮਾਲਿਕ ਨੂੰ ਸੁਧਾਰ ਨੋਟਿਸ ਜਾਰੀ ਕੀਤਾ ਗਿਆ।
ਫਲ-ਸਬਜੀਆਂ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ ਅਤੇ ਗਲੇ-ਸੜੇ ਫਲ ਤੇ ਸਬਜ਼ੀਆਂ ਮੌਕੇ ‘ਤੇ ਨਸ਼ਟ ਕਰਵਾਏ ਗਏ। ਮਨੋਜ ਖੋਸਲਾ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਮਹੀਨੇ ਦੌਰਾਨ 8 ਫੋਸਕੋਰਸ ਇੰਸਪੈਕਸ਼ਨਾਂ ਕੀਤੀਆਂ ਗਈਆਂ।ਜਿਨ੍ਹਾਂ ਵਿੱਚ ਢਾਬੇ, ਰੈਸਟੋਰੈਂਟ ਅਤੇ ਕਰਿਆਨੇ ਦੀਆਂ ਦੁਕਾਨਾਂ ਸ਼ਾਮਿਲ ਸਨ।ਉਪਰੋਕਤ ਕਾਰਵਾਈਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਤੰਦਰੁਸਤ ਮੁਹਿੰਮ ਤਹਿਤ ਕੀਤੀਆਂ ਗਈਆਂ ਹਨ ਜਿਸ ਦਾ ਉਦੇਸ਼ ਲੋਕਾਂ ਦੀ ਚੰਗੀ ਸਿਹਤ ਅਤੇ ਉਹਨਾਂ ਨੂੰ ਖਾਣ ਪੀਣ ਦੀਆਂ ਮਿਆਰੀ ਚੀਜਾਂ ਦੀ ਉਪਲੱਬਧਤਾ ਕਰਾਉਣਾ ਹੈ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media