ਨਵੀਂ ਦਿੱਲੀ, 11 ਨਵੰਬਰ (ਅੰਮ੍ਰਿਤ ਲਾਲ ਮੰਨਣ)- ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਇਕ ਜਾਰੀ ਬਿਆਨ ਵਿਚ ਭਾਰਤ ਸਰਕਾਰ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਨੂੰ ਟੈਕਸ ਫ੍ਰੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਇਸ ਦਾ ਸੰਦੇਸ਼ ਵੱਧ ਤੋਂ ਵਧ ਦੇਸ਼ ਵਾਸੀਆ ਤੱਕ ਪੁਜ ਸਕੇ।
ਰਾਣਾ ਨੇ ਜਾਣਕਾਰੀ ਦਿੱਤੀ ਕਿ ਚਾਰ ਸਾਹਿਬਜ਼ਾਦੇ ਫ਼ਿਲਮ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਧਾਰਮਕ ਵਿਸ਼ਵਾਸ ਦੀ ਅਜ਼ਾਦੀ ਲਈ ਦਿੱਤੀ ਸ਼ਹਾਦਤ ਤੇ ਅਧਾਰਤ ਹੈ। ਚਾਰ ਸਾਹਿਬਜ਼ਾਦਿਆਂ ਵਿਚੋ ਦੋ ਨੇ ਚਮਕੋਰ ਦੀ ਗੜੀ ਵਿਚ ਹਜ਼ਾਰਾਂ ਦੁਸ਼ਮਣਾ ਦਾ ਦਲੇਰੀ ਨਾਲ ਸਾਹਮਣਾ ਕਰ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ, ਜਦਕਿ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਵਿਖੇ ਦੀਵਾਰਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ।ਇਨ੍ਹਾਂ ਦੀ ਸ਼ਹਾਦਤ ਇਕ ਅਦੁੂਤੀ ਸ਼ਹਾਦਤ ਹੈ, ਜੋ ਕਿ ਦੇਸ਼ ਦੀ ਪਨੀਰੀ ਨੂੰ ਦੇਸ਼ ਅਤੇ ਧਰਮ ਪ੍ਰਤੀ ਅਨਮੋਲ ਪਿਆਰ ਦਾ ਸੰਦੇਸ਼ ਦੇਣ ਦੇ ਸਮਰਥ ਹੈ।ਉਨ੍ਹਾਂ ਕਿਹਾ ਕਿ ਜੋ ਇਸਦਾ ਟੈਕਸ ਮਾਫ ਕਰ ਦਿੱਤਾ ਜਾਵੇ ਤਾਂ ਇਸ ਫ਼ਿਲਮ ਦਾ ਸੰਦੇਸ਼ ਬੱਚੇ-ਬੱਚੇ ਤਕ ਪਹੂੰਚ ਕੇ ਉਨ੍ਹਾਂ ਦੇ ਦਿਲ ਵਿਚ ਦੇਸ਼ ਅਤੇ ਧਰਮ ਪ੍ਰਤਿ ਪਿਆਰ ਨੂੰ ਦ੍ਰਿੜ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾ ਸਕਦੀ ਹੈ।ਰਾਣਾ ਨੇ ਆਸ ਪ੍ਰਗਟ ਕੀਤੀ ਕਿ ਭਾਰਤ ਸਰਕਾਰ ਇਸ ਬੇਨਤੀ ਨੂੰ ਪ੍ਰਵਾਨ ਕਰਕੇ ਸਿੱਖ ਧਰਮ ਅਤੇ ਵਿਰਾਸਤ ਦੇ ਦਰਸ਼ਨ ਕਰਵਾਉਂਦੀ ਫ਼ਿਲਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਵੱਡੀ ਭੂਮਿਕਾ ਨਿਭਾਵੇਗੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …