Wednesday, September 30, 2026

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਦੀ ਮਾਸਿਕ ਮੀਟਿੰਗ ਹੋਈ

ਪਟਿਆਲਾ ਵਿਖੇ 29 ਸਤੰਬਰ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਮੈਂਬਰ ਕੇਸਰ ਕੌਰ ਪਤਨੀ ਜੀਤ ਸਿੰਘ ਘੁਲਾਲ ਨੂੰ ਦੋ ਮਿੰਟ ਦਾ ਮੋਨ ਧਾਰਨ  ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।
                   ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਨੂੰ ਤਿੱਖਾ ਕਰਨ ਲਈ 13 ਤੋਂ 20 ਸਤੰਬਰ ਤੱਕ ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ (ਉਚ ਅਧਿਕਾਰੀਆਂ) ਦੁਆਰਾ ਫੀਲਡ ਵਿੱਚ ਆਉਣ ‘ਤੇ ਉਨਾਂ ਦਾ ਘਿਰਾਓ ਕੀਤਾ ਜਾਵੇਗਾ।ਇਸ ਤੋਂ ਇਲਾਵਾ 16 ਸਤੰਬਰ ਨੂੰ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਸਰਕਾਰ/ ਮੈਨੇਜਰਮੈਂਟ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
                ਉਨਾਂ ਦੱਸਿਆ ਕਿ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪਾਵਰਕਾਮ ਦੇ ਸੱਦੇ ‘ਤੇ 29 ਸਤੰਬਰ ਨੂੰ ਪਟਿਆਲਾ ਵਿਖੇ ਹੈਡ ਆਫਿਸ ਸਾਹਮਣੇ ਜੋ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ।ਉਸ ਵਿੱਚ ਸ਼ਾਮਲ ਹੋਣ ਲਈ ਦੋ ਬੱਸਾਂ ਇੱਕ ਕੋਹਾੜਾ ਅਤੇ ਇੱਕ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਚੱਲਣਗੀਆਂ।ਜਿਸ ਵਿੱਚ ਪੈਨਸ਼ਨਰਾਂ ਅਤੇ ਮੌਜ਼ੂਦਾ ਮੁਲਾਜਮਾਂ ਨੂੰ ਵੱਧ ਵੱਧ ਗਿਣਤੀ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
                       ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਭਖਦੇ ਮਸਲੇ ਵੀ ਵਿਚਾਰੇ ਗਏ।ਪੈਨਸ਼ਨਰਾਂ ਨੂੰ ਪੇਅ ਬੈਂਡ ਦੇਣਾ, ਪੇਅ ਸਕੇਲ ਸੋਧਣਾ, ਪੈਨਸ਼ਨਰਾਂ ਨੂੰ ਬਿਜਲੀ ਵਰਤੋਂ ਦੀ ਰਿਆਇਤ ਦੇਣਾ, ਮੈਡੀਕਲ ਭੱਤਾ 2000 ਰੁਪਏ ਕਰਨਾ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਬਕਾਇਆ ਦੇਣ ਤੋਂ ਇਲਾਵਾ ਮੈਡੀਕਲ ਬਿੱਲ ਸਮੇਂ ਸਿਰ ਪਾਸ ਕਰਨ ਸਬੰਧੀ ਮੈਨੇਜਮੈਂਟ ਅਤੇ ਸਰਕਾਰ ਤੋਂ ਪੁਰਜ਼ਰ ਮੰਗ ਕੀਤੀ ਗਈ।11 ਸਤੰਬਰ ਨੂੰ ਸਾਂਝਾ ਫਰੰਟ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ, ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਸਵੇਰੇ 8:30 ਵਜੇ ਪੁੱਡਾ ਕੰਪਲੈਕਸ ਸਮਰਾਲਾ ਤੋਂ ਚੰਡੀਗੜ੍ਹ ਲਈ ਬੱਸਾਂ ਰਵਾਨਾ ਹੋਣਗੀਆਂ।
                  ਪਾਵਰ ਕਾਰਪੋਰੇਸ਼ਨ ਸਮਰਾਲਾ ਮੰਡਲ ਕਮੇਟੀ ਦੀ ਚੋਣ 8 ਅਕਤੂਬਰ 2021 ਨੂੰ ਬਿਜਲੀ ਦਫਤਰ ਘੁਲਾਲ ਵਿਖੇ ਕਰਵਾਈ ਜਾਵੇਗੀ ਅਤੇ ਇਸ ਵਿੱਚ 75 ਸਾਲ ਦੇ ਮਰਦ ਅਤੇ 73 ਸਾਲ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਦਿੱਲੀ ਦੇ ਬਾਰਡਰਾਂ ਦੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਮੋਹਣ ਸਿੰਘ ਮਾਂਗਟ, ਗੁਰਮੁੱਖ ਸਿੰਘ ਕੋਟਾਲਾ, ਹਰਪਾਲ ਸਿੰਘ ਸਿਹਾਲਾ, ਪਵਨ ਕੁਮਾਰ, ਦਰਸ਼ਨ ਸਿੰਘ ਕੈਸ਼ੀਅਰ, ਪ੍ਰੇਮ ਚੰਦ ਭਲਾ ਲੋਕ, ਕੁਲਵੰਤ ਸਿੰਘ ਜੱਗੀ ਪ੍ਰਧਾਨ, ਰਜਿੰਦਰ ਵਡੇਰਾ ਡਿਪਟੀ ਸੀ.ਓ ਅਤੇ ਇੰਜ: ਹਰਚਰਨ ਸਿੰਘ ਸਾਬਕਾ ਐਸ.ਡੀ.ਓ ਆਦਿ ਹਾਜ਼ਰ ਸਨ।
                 ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਵਲੋਂ ਮੀਟਿੰਗ ’ਚ ਪਹੁੰਚਣ ‘ਤੇ ਸਾਰੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …