ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸੇਵਾ ਕੇਂਦਰ ਚੱਲ ਰਹੇ ਹਨ। ਜਿਨ੍ਹਾਂ
ਵਿੱਚ 334 ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ।ਹੁਣ ਇਨ੍ਹਾਂ ਵਿੱਚ 2 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿੱਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਲਾਇਸੈਂਸ ਨਵਿਆਉਣ ਸਬੰਧੀ ਦੋ ਸੇਵਾਵਾਂ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਲਾਇਸੈਂਸ ਜਾਰੀ ਕਰਨ ਲਈ 1050/- ਰੁਪਏ ਅਤੇ ਲਾਇਸੈਂਸ ਨਵਿਆਉਣ ਲਈ 525/- ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫ਼ੀਸ ਹੋਵੇਗੀ।ਹੁਣ ਬਿਨੈਕਾਰ ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਨਵੇਂ ਲਾਇਸੈਂਸ ਬਣਵਾਉਣ ਜਾਂ ਨਵਿਆਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media