ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਅਧਿਕਾਰੀਆਂ, ਕਰਮਚਾਰੀਆਂ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਨੇ ਆਪਣਾ ਖੂਨਦਾਨ ਕਰ ਕੇ ਮਨੁੱਖਤਾ ਦੇ ਭਲੇ ਹਿੱਤ ਵਡਮੁੱਲੀ ਸੇਵਾ ਨਿਭਾਈ।
ਡਾ. ਪਵਨ ਸ਼ਰਮਾ ਜੋ ਕਿ ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ ਨੇ ਵਾਈਸ ਚਾਂਸਲਰ ਸਾਹਿਬ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕੈਂਪ ਦਾ ਸੰਚਾਲਨ ਉਨ੍ਹਾਂ ਦੇ ਉਦਮ ਸਦਕਾ ਹੀ ਸੰਭਵ ਹੋ ਸਕਿਆ ਹੈ।ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਵੀ ਅਜਿਹੇ ਲੋਕ ਪਏ ਜਾਂਦੇ ਹਨ, ਜਿਹੜੇ ਕੀ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ।ਅੱਜ ਦਾ ਇਹ ਕੈਂਪ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ।ਭਾਰੀ ਮੀਂਹ ਦੇ ਬਾਵਜ਼ੂਦ ਕਾਫੀ ਸੰਖਿਆ ‘ਚ ਖੂਨਦਾਨੀ ਆਪ ਮੁਹਾਰੇ ਮੌਸਮ ਦੀ ਪ੍ਰਵਾਹ ਨਾ ਕਰਦੇ ਹੋਏ ਕੈਂਪ ਵਿੱਚ ਆਏ ਤੇ ਜ਼ਿੰਦਗੀ ਦਾ ਸਭ ਤੋਂ ਵੱਡਾ ਦਾਨ `ਖੂਨਦਾਨ` ਕਰਕੇ ਮਨੁੱਖਤਾ ਦੀ ਵਡਮੁੱਲੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
ਕੈਂਪ ਦੇ ਸਫਲ ਆਯੋਜਨ ਵਾਸਤੇ ਉਨਾਂ ਨੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਅਤੇ ਇੰਚਾਰਜ਼ ਹੈਲਥ ਸੈਂਟਰ ਡਾ. ਹਰਪ੍ਰੀਤ ਕੌਰ, ਡਾ, ਕਿਰਨਦੀਪ ਕੌਰ, ਡਾ. ਇਮਾਨਜੀਤ ਸਿੰਘ ਸਮੇਤ ਯੂਨੀਵਰਸਿਟੀ ਹੈਲਥ ਸੈਂਟਰ ਦੇ ਸਾਰੇ ਸਟਾਫ ਦਾ ਧੰਨਵਾਦ ਕੀਤਾ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …