ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਗਤਕੇ ਦੀ ਨਾਮਵਰ ਨੈਸ਼ਨਲ ਕੋਚ ਅਤੇ ਐਵਾਰਡ ਜੇਤੂ ਬੀਬਾ ਗੁਰਵਿੰਦਰ ਕੌਰ ਸੀਚੇਵਾਲ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਗਤਕਾ ਐਸੋਸੀਏਸ਼ਨਾਂ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਜੋਗਿੰਦਰ ਸਿੰਘ ਸੰਖੇਪ ਬਿਮਾਰ ਹੋਣ ਪਿੱਛੋਂ ਆਪਣੇ ਜੱਦੀ ਘਰ ਸੁਲਤਾਨਪੁਰ ਲੋਧੀ ਵਿਖੇ 10 ਸਤੰਬਰ ਨੂੰ ਚਲਾਣਾ ਕਰ ਗਏ ਹਨ।
ਸ਼ੋਕ ਸੰਦੇਸ਼ ਵਿਚ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਚੇਅਰਮੈਨ ਰਾਮ ਸਿੰਘ ਰਾਠੌਰ, ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ, ਵਿਸ਼ਵ ਗਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਯੂਐਸਏ, ਏਸ਼ੀਅਨ ਗਤਕਾ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ, ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾ, ਸੂਬਾ ਪ੍ਰਧਾਨ ਹਰਵੀਰ ਸਿੰਘ ਦੁੱਗਲ, ਚੰਡੀਗੜ੍ਹ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਸੱਤੀ, ਹਰਿਆਣਵੀ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਕਲਸਾਣੀ, ਦਿੱਲੀ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਜ਼ੋਰਾਵਰ ਸਿੰਘ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਸਕੱਤਰ ਬਲਜੀਤ ਸਿੰਘ ਸੈਣੀ, ਦੁਆਬਾ ਜ਼ੋਨ ਦੇ ਕੋਆਰਡੀਨੇਟਰ ਬਲਦੇਵ ਸਿੰਘ ਜਲੰਧਰ ਤੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ ਨੇ ਸੁਲਤਾਨਪੁਰ ਲੋਧੀ ਨਿਵਾਸੀ ਬੀਬਾ ਗੁਰਵਿੰਦਰ ਕੌਰ ਨਾਲ ਇਸ ਦੁੱਖ ਦੀ ਘੜੀ ਮੌਕੇ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਗਤਕਾ ਸੰਸਥਾਵਾਂ ਦੇ ਪ੍ਰਮੋਟਰਾਂ ਨੇ ਕਿਹਾ ਕਿ ਬੀਬਾ ਗੁਰਵਿੰਦਰ ਕੌਰ ਦੇ ਪਿਤਾ ਦੇ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਅਸ਼ੀਰਵਾਦ ਸਦਕਾ ਗੁਰਵਿੰਦਰ ਕੌਰ ਨੇ ਬਹੁਤ ਛੋਟੀ ਉਮਰੇ ਹੀ ਰਾਸ਼ਟਰੀ ਪੱਧਰ `ਤੇ ਗਤਕਾ ਖੇਡ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media