Wednesday, October 28, 2026

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਖੇਤੀ ਲਈ ਸਿਖਲਾਈ ਕੋਰਸ 13 ਸਤੰਬਰ ਤੋਂ

ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ’ਚ ਖੁੰਭਾਂ ਦੀ ਖੇਤੀ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਖੇਤੀਬਾੜੀ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਭਾਟੀਆ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁੰਬਾਂ ਦੀ ਪੈਦਾਵਾਰ, ਮੰਡੀਕਰਣ ਤੱਕ ਅਤੇ ਖੁੰਬਾਂ ਦੀਆਂ ਬੀਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।
                    ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਹਿੱਤ ਲੋੜੀਂਦੀ ਟ੍ਰੇਨਿੰਗ ਲੈਣ ਲਈ 13 ਸਤੰਬਰ ਸਵੇਰੇ 10:00 ਵਜੇ ਪੁੱਜਣ ਦੀ ਅਪੀਲ ਕੀਤੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …