ਅੰਮ੍ਰਿਤਸਰ, 11 ਨਵੰਬਰ (ਪ੍ਰੀਤਮ ਸਿੰਘ) – ਚੈਕ ਰਿਪਬਲਿਕ ਅਤੇ ਸਲੋਵੇਕੀਆ ਤੋਂ ਆਏ ਕਲਾਕਾਰ ਕੱਲ੍ਹ ਦੁਪਿਹਰ 12:30 ਵਜੇ ਖਾਲਸਾ ਕਾਲਜ ਆਫ ਐਜ਼ੂਕੇਸ਼ਨ ਵਿਖੇ ‘ਚੌਥੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਇਕ ਅਨੋਖੇ ਫੋਕ ਡਾਂਸ ਅਤੇ ਗਾਇਨ ਦਾ ਅਦਭੁਤ ਨਜ਼ਾਰਾ ਪੇਸ਼ ਕਰਨਗੇ। ਇਸ ਪ੍ਰੋਗਰਾਮ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਾਜਿੰਦਰ ਮੋਹਨ ਸਿੰਘ ਛੀਨਾ ਵਿੱਚ ਮੁੱਖ ਮਹਿਮਾਨ ਵਜੋਂ ਸ਼ੂਮਲੀਅਤ ਕਰਨਗੇ।
ਪੰਜਾਬ ਕਲਚਰਲ ਪ੍ਰੋਮੋਸ਼ਨ ਕਾਊਂਸਲ, ਘੂੰਗਰੂੰ ਗਰੁੱਪ ਅਤੇ ਕਾਲਜ ਦੇ ਸਹਿਯੋਗ ਨਾਲ ਆਯੋਜਿਤ ਇਸ ਮੇਲੇ ਦੌਰਾਨ ਪੰਜਾਬੀ ਕਲਾਕਾਰ ਵੀ ਗਿੱਧਾ, ਭੰਗੜਾ ਅਤੇ ਫ਼ੋਕ ਡਾਂਸ ਪੇਸ਼ ਕਰਕੇ ਇਕ ਸੰਗੀਤ ਦੇ ਮਿਸ਼ਰਨ ਦਾ ਦਿਲਚਸਪ ਨਜ਼ਾਰਾ ਪੇਸ਼ ਕਰਨਗੇ। ਕਲਚਰਲ ਕੌਂਸਲ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਇਸ ਮੇਲੇ ਦੌਰਾਨ ਯੂਰਪ ਦੇ ਕਲਾਕਾਰਾਂ ਨੂੰ ਅੰਮ੍ਰਿਤਸਰ ਵਿੱਚ ਆ ਕੇ ਪੰਜਾਬੀ ਸੱਭਿਆਚਾਰ ਨੂੰ ਪਹਿਲੀ ਵਾਰ ਵੇਖਣ ਦਾ ਮੌਕਾ ਮਿਲੇਗਾ ਅਤੇ ਪੰਜਾਬੀ ਕਲਾਕਾਰ ਵੀ ਉਨ੍ਹਾਂ ਦੇ ਨਾਚ ਅਤੇ ਗਾਇਕੀ ਦੇ ਪ੍ਰੋਗਰਾਮ ਨੂੰ ਵੇਖ ਸਕਣਗੇ। ਕਾਲਜ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਮੇਲੇ ਦੌਰਾਨ ਕੁਝ ਖਾਸ ਸਖਸ਼ੀਅਤਾਂ ਨੂੰ ਉਨ੍ਹਾਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਲਈ ਕੀਤੇ ਕੰਮਾਂ ਲਈ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …