ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ‘ਚ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ
ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮੁਹੰਮਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ਼੍ਰੀ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਸ੍ਰੀ ਪ੍ਰੀਤਪਾਲ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਸ਼੍ਰੀ ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਸ਼੍ਰੀ ਹੇਮ ਅਮ੍ਰਿਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਸ਼੍ਰ੍ਰੀ ਚੰਦਨ ਹੰਸ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਸ਼੍ਰੀ ਗੁਰਦੇਵ ਸਿੰਘ (ਸਿਵਲ ਜੱਜ (ਜੂਨੀਅਰ ਡਿਵੀਜਨ)) ਕੋਰਟਾਂ ਦੇ 6 ਬੈਂਚ ਬਣਾਏ ਗਏ।ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰ ਸਾਹਿਬਾਨਾਂ ਦੀ ਡਿਊਟੀ ਲਗਾਈ ਗਈ।ਇਸ ਮੋਕੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜੂਦ ਸਨ।
ਇਸ ਨੈਸ਼ਨਲ ਲੋਕ ਅਦਾਲਤ ਵਿਚ ਕਚਿਹਰੀਆਂ ਵਿੱਚ ਚਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।ਇਸ ਨੈਸਨਲ ਲੋਕ ਅਦਾਲਤ ਵਿੱਚ ਕੁੱਲ 1695 ਕੇਸ ਰੱਖੇ ਗਏ ਸਨ।ਜਿਸ ਵਿੱਚ ਕੁੱਲ 350 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ ਕੇਸਾਂ ਵਿੱਚ ਕੁੱਲ 5,17,18,173/- ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ।ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਟ ਵਲੋਂ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।
Punjab Post Daily Online Newspaper & Print Media