ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ
ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 34 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 28 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 9805 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 5871 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕੀਤਾ।
ਇਸ ਦੌਰਾਨ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸੱਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media