ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ
ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।ਉਨ੍ਹਾਂ 10 ਹਜ਼ਾਰ ਅਫ਼ਗਾਨਾਂ ਨਾਲ ਲੜਨ ਵਾਲੇ ਇਨ੍ਹਾਂ 21 ਬਹਾਦਰ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਅਜੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਇਨ੍ਹਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕੀਤਾ ਜਾਂਦਾ ਹੈ।ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਇਸ ਸਮੇਂ ਮੌਜੂਦ ਸਨ, ਜਿਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਵਿੱਚ ਮੈਨੇਜਰ ਬਘੇਲ ਸਿੰਘ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ, ਭਾਈ ਗਗਨਦੀਪ ਸਿੰਘ, ਜਥੇਦਾਰ ਰਣਯੋਧ ਸਿੰਘ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਰਣਜੀਤ ਸਿੰਘ, ਤਰਨਪ੍ਰੀਤ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media