ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ।ਕਮੇਟੀ ਦੇ ਮੀਤ
ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਮੇਂ ’ਤੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਸੰਗਤਾਂ ਨੂੰ ਫਰੀ ਵੈਕਸੀਨ ਲਗਾਈ ਗਈ ਹੈ।ਅੱਜ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਸਹਿਯੋਗ ਨਾਲ ਲੱਗੇ ਕੋਰੋਨਾ ਵੈਕਸੀਨ ਕੈਂਪ ਵਿਚ 70 ਦੇ ਕਰੀਬ ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ।ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਨਿਰਮਲ ਸਿੰਘ ਆਦਿ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media