Monday, April 20, 2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
                 ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਸਿਰਫਿਰੇ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂਆਂ ਸੁੱਟਣ ਦੀ ਘਟਨਾ ਅਤਿ ਨਿੰਦਣੀ ਹੈ, ਜਿਸ ਨੇ ਸਿੱਖ ਸੰਗਤਾਂ ਨੇ ਹਿਰਦੇ ਵਲੂੰਦਰੇ ਹਨ।ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁੱਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ।ਅੱਜ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਵਿਚ ਦੋਸ਼ੀ ਲੁਧਿਆਣਾ ਨਿਵਾਸੀ ਪਰਮਜੀਤ ਸਿੰਘ ਨਾਮ ਦਾ ਵਿਅਕਤੀ ਫੜਿਆ ਗਿਆ ਹੈ, ਜਿਸ ਨੇ ਨੀਚ ਹਰਕਤ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਪੁਲਿਸ ਹਵਾਲੇ ਕੀਤਾ ਗਿਆ ਹੈ।ਉਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …