ਨਵਾਂਸ਼ਹਿਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਜਾਂ ਅਜਿਹੇ ਬੱਚਿਆਂ ਜਿਹਨਾਂ ਦੇ ਮਾਤਾ ਜਾਂ ਪਿਤਾ ਦੀ ਮੌਤ ਕੋਵਿਡ ਕਾਰਨ ਹੋਈ ਹੈ, ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਂ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾਣਾ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਹੁਣ ਤੱਕ ਲਗਪਗ 46 ਅਜਿਹੇ ਬੱਚਿਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਵਾਲ ਆਈ.ਏ.ਐਸ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਉਕਤ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ ਕਵਰ ਕੀਤਾ ਗਿਆ।ਬੱਚਿਆਂ ਨੂੰ ਸਕੀਮ ਦਾ ਵਿੱਤੀ ਲਾਭ ਦੇਣ ਲਈ ਦਸਤਾਵੇਜਾਂ ਦੀ ਵੈਰੀਫਿਕੇਸ਼ਨ ਕਰਨ ਉਪਰੰਤ ਯੋਗ ਬੱਚਿਆਂ ਨੂੰ ਸ਼੍ਰੀਮਤੀ ਆਸ਼ਾ ਰਾਣੀ, ਚੇਅਰਪਰਸਨ ਬਾਲ ਭਲਾਈ ਕਮੇਟੀ ਅਤੇ ਸ਼੍ਰੀਮਤੀ ਕੰਚਨ ਅਰੋੜਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ 2000/- ਪ੍ਰਤੀ ਮਹੀਨਾ ਪ੍ਰਤੀ ਬੱਚਾ ਦੇ ਹਿਸਾਬ ਨਾਲ ਚੈਕ ਵੰਡੇ ਗਏ। ਇਸ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਚਲਾਉਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਣ ‘ਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਫੋਨ ਨੰ: 01823-22322 ਤੇ ਸੰਪਰਕ ਕਰਨ ਲਈ ਕਿਹਾ ਗਿਆ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਕਿ ਬਾਲ ਮਜ਼ਦੂਰੀ, ਬਾਲ ਭਿੱਖਿਆ ਅਤੇ ਬਾਲ ਵਿਆਹ ਸਬੰਧੀ ਕੋਈ ਵੀ ਕੇਸ ਸਬੰਧੀ ਸੂਚਨਾ ਮਿਲਣ ਤੇ ਇਸ ਸਬੰਧੀ ਜਾਣਕਾਰੀ 01823-222322 ਜਾਂ ਚਾਈਲਡ ਹੈਲਪਲਾਈਨ ਨੰ: 1098 ਤੇ ਦਿੱਤੀ ਜਾ ਸਕਦੀ ਹੈ ਅਤੇ ਜੇਕਰ ਕੋਈ ਬੱਚਾ ਜਿਸ ਨੂੰ ਸਾਂਭ ਸੰਭਾਲ ਦੀ ਲੋੜ ਹੈ, ਉਸ ਦੀ ਜਾਣਕਾਰੀ ਵੀ 01823-222322 ‘ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਬਾਲ ਸੁਰੱਖਿਆ ਯੂਨਿਟ ਵੱਲੋਂ ਸ਼੍ਰੀਮਤੀ ਰਜਿੰਦਰ ਕੌਰ, ਬਾਲ ਸੁਰੱਖਿਆ ਅਫਸਰ (ਆਈ.ਸੀ) ਅਤੇ ਸ਼ਾਨੂੰ ਰਾਣਾ ਅਕਾਊਟੈਂਟ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …