ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਅਤੇ ਸੈਨਿਕ ਵਿੰਗ ਪੰਜਾਬ ਦੇ ਪ੍ਰਧਾਨ
ਕਰਨਲ ਗੁਰਵਿੰਦਰ ਸਿੰਘ ਸਿੱਧੂ ਨਾਲ ਸਲਾਹ ਮਸ਼ਵਰਾ ਕਰਕੇ ਵਿਧਾਨ ਸਭਾ ਹਲਕਾ ਸਮਰਾਲਾ ‘ਚ ਸਾਬਕਾ ਸੈਨਿਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜਨ ਹਿੱਤ ਸਾਬਕਾ ਹਵਾਲਦਾਰ ਜਸਵਿੰਦਰ ਸਿੰਘ ਢੀਂਡਸਾ ਨੂੰ ਵਿਧਾਨ ਸਭਾ ਹਲਕਾ ਦੇ ਸੈਨਿਕ ਵਿੰਗ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਐਸ.ਪੀ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਹਵਾਲਦਾਰ ਜਸਵਿੰਦਰ ਸਿੰਘ ਨੂੰ ਨਿਯੁੱਕਤੀ ਪੱਤਰ ਸੌਂਪਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਹਮੇਸ਼ਾਂ ਦੇਸ਼ ਦੇ ਰਾਖਿਆਂ ਦੇ ਹੱਕ ਵਿੱਚ ਪਹਿਰਾ ਦਿੰਦਾ ਰਿਹਾ ਹੈ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਿਆ ਹੈ।ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਹਵਾਲਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਣਗੇ ਅਤੇ ਸਮਰਾਲਾ ਹਲਕੇ ਦੇ ਸਾਬਕਾ ਅਤੇ ਮੌਜੂਦਾ ਸੈਨਿਕਾਂ ਦੇ ਪਰਿਵਾਰਾਂ ਨੂੰ ਸ਼ੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ।ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਉਹ ਹਲਕਾ ਸਮਰਾਲਾ ਦੇ ਸੈਨਿਕਾਂ ਨੂੰ 2022 ਦੀਆਂ ਚੋਣਾਂ ਵਿੱਚ ਪਰਮਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਲਾਮਬੰਦ ਕਰਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਪਾਈ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਹਲਕੇ ਵਿੱਚ ਜੋਨ ਤੋਂ ਲੈ ਕੇ ਪਿੰਡ ਪੱਧਰ ਤੱਕ ਦੀਆਂ ਕਮੇਟੀਆਂ ਦਾ ਗਠਨ ਕਰਨਗੇ ਅਤੇ ਉਨ੍ਹਾਂ ਲਈ ਅਹੁੱਦੇਦਾਰ ਨਾਮਜ਼ਦ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਭੱਟੀ ਯੂਥ ਸਰਕਲ ਪ੍ਰਧਾਨ, ਅਮਰੀਕ ਸਿੰਘ ਹੇੜੀਆਂ ਸੀਨੀ: ਆਗੂ, ਜਸਮੇਲ ਸਿੰਘ ਬੌਂਦਲੀ ਸੀਨੀ: ਆਗੂ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ ਘੁਲਾਲ, ਗੁਰਦੀਪ ਸਿੰਘ ਪੂਰਬਾ, ਕੈਪਟਨ ਸਵਰਨ ਸਿੰਘ, ਦਿਲਬਾਗ ਸਿੰਘ, ਚਰਨਜੀਤ ਸਿੰਘ, ਗੁਰਮੁੱਖ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਰਣਧੀਰ ਸਿੰਘ, ਅਮਰ ਸਿੰਘ ਚੇਅਰਮੈਨ ਸ਼ੂਗਰ ਮਿੱਲ, ਜਸਵਿੰਦਰ ਸਿੰਘ ਆਦਿ ਤੋਂ ਇਲਾਵਾ ਦਰਜ਼ਨਾਂ ਦੀ ਗਿਣਤੀ ‘ਚ ਅਕਾਲੀ, ਬਸਪਾ ਅਤੇ ਸਾਬਕਾ ਸੈਨਿਕ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media