ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲਗਾਏ ਜਾ ਰਹੇ 7ਵੇਂ
ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਥੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਅਫਸਰ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ’ਚ ਭਾਗ ਲੈਣ ਵਾਲੇ 84 ਫੀਸਦ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ 771 ਨੌਜਵਾਨਾਂ ਨੇ ਭਾਗ ਲਿਆ ਜਿੰਨ੍ਹਾ ਵਿਚੋਂ 647 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਸਵੈ ਰੋਜਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਰੁਜ਼ਗਾਰ ਮੇਲੇ ਲਗਾਏ ਗਏ ਹਨ ਤੇ ਭਵਿੱਖ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾਣਗੇ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਰੋਜ਼ਗਾਰ ਹਾਸਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਯੂਨੀਵਰਸਿਟੀ ਕਾਲਜ ਬੇਨੜਾ, ਧੂਰੀ ਅਤੇ 17 ਸਤੰਬਰ ਨੂੰ ਜੀ.ਪੀ.ਐਫ਼ ਕੰਪਲੈਕਸ ਨੇੜੇ ਬੱਸ ਸਟੈਂਡ ਲਹਿਰਾ ਵਿਖੇ ਵੀ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਜੋ ਨੌਜਵਾਨ ਅੱਜ ਕਿਸੇ ਕਾਰਨ ਰੋਜ਼ਗਾਰ ਮੇਲੇ ’ਚ ਨਹੀਂ ਪਹੁੰਚ ਸਕੇ ਜਾਂ ਨੌਕਰੀ ਲਈ ਚੁਣੇ ਨਹੀਂ ਜਾ ਸਕੇ।ਉਹ 15 ਸਤੰਬਰ ਨੂੰ ਜਾਂ 17 ਸਤੰਬਰ ਨੂੰ ਰੋਜਗਾਰ ਮੇਲੇ ਵਿਚ ਪਹੁੰਚ ਕੇ ਨੌਕਰੀ ਲਈ ਇੰਟਰਵਿਊ ਦੇ ਸਕਦੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media