Friday, August 28, 2026

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਿਲੀ ਮਾਨਤਾ

ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਹੋਰ ਉਭਰੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਾਨਤਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਹਸਪਤਾਲ ਦੇ ਸਟਾਫ਼ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਨੈਸ਼ਨਲ ਪੱਧਰ ਦੀ ਸੰਸਥਾ ਵੱਲੋਂ ਹਸਪਤਾਲ ਨੂੰ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਅਤੇ ਪ੍ਰਤੀਬੱਧਤਾ ਹੋਰ ਉਭਰੀ ਹੈ।ਦੱਸਣਯੋਗ ਹੈ ਕਿ ਨੈਸ਼ਨਲ ਐਕਰੀਡਿਟੇਸ਼ਨ ਬੋਰਡ ਫਾਰ ਹਸਪਤਾਲ ਐਂਡ ਹੈਥਲਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ) ਵੱਲੋਂ ਮੁਲਾਂਕਣ ਮਗਰੋਂ ਬੀਤੇ ਕੱਲ੍ਹ ਹੀ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮ੍ਰਿਤਸਰ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਮੁਲਾਂਕਣ ਦੌਰਾਨ ਵੱਖ-ਵੱਖ ਮਾਪਦੰਡਾਂ ਤਹਿਤ ਹਸਪਤਾਲ ਦੇ ਕੰਮ-ਕਾਜ, ਰੱਖ-ਰਖਾਅ, ਮਰੀਜ਼ਾਂ ਦੀ ਦੇਖਭਾਲ, ਇਲਾਜ਼ ਲਈ ਜ਼ਿੰਮੇਵਾਰੀ, ਸਾਫ਼-ਸਫ਼ਾਈ ਆਦਿ ਪੱਖਾਂ ਨੂੰ ਪਰਖਿਆ ਗਿਆ ਸੀ।ਬੀਬੀ ਜਗੀਰ ਕੌਰ ਨੇ ਆਖਿਆ ਕਿ ਸੰਸਥਾ ਦੇ ਮੈਡੀਕਲ ਸਟਾਫ਼, ਪੈਰਾ ਮੈਡੀਕਲ ਸਟਾਫ਼, ਸਕਿਓਰਟੀ ਅਤੇ ਸਫ਼ਾਈ ਆਦਿ ਕਰਮਚਾਰੀਆਂ ਨੇ ਇਸ ਵਿਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਅਹੁੱਦੇਦਾਰਾਂ ਅਤੇ ਅਧਿਕਾਰੀਆਂ ਦਾ ਯੋਗਦਾਨ ਅਹਿਮ ਰਿਹਾ।ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੇ ਵੀ.ਸੀ, ਡਾਇਰੈਕਟਰ ਪ੍ਰਿੰਸੀਪਲ ਸਕੱਤਰ ਵਧੀਕ ਸਕੱਤਰ, ਮੈਡੀਕਲ ਸੁਪਰਡੈਂਟ ਅਤੇ ਹੇਠਲੇ ਸਟਾਫ਼ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …