ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਭਾਰਤ
ਦੀ ਸੰਵਿਧਾਨ ਸਭਾ ਨੇ ਇਸੇ ਦਿਨ 1949 ਨੂੰ ਦੇਵਨਾਗਰੀ ਵਿੱਚ ਲਿਖੀ ਗਈ ਹਿੰਦੀ ਭਾਸ਼ਾ ਨੂੰ ਸੰਘ ਦੀ ਅਧਿਕਾਰੀ ਭਾਸ਼ਾ ਦੇ ਰੂਪ ਵਿੱਚ ਅਪਣਾਇਆ।
ਅਧਿਆਪਕਾਂ ਦੁਆਰਾ ਆਯੋਜਿਤ ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਉਹਨਾਂ ਹਿੰਦੀ ਦੇ ਮਹੱਤਵ ਦੇ ਬਾਰੇ ਦੱਸਿਆ।ਉਹਨਾਂ ਨੇ ਡਾ. ਰਾਜੇਂਦਰ ਪ੍ਰਸਾਦ ਦੇ ਸ਼ਬਦਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਦੇ ਰੂਪ ਵਿੱਚ ਸੰਪੂਰਨ ਰਾਸ਼ਟਰ ਨੂੰ ਬੰਨ ਕੇ ਰੱਖੇਗੀ ਅਤੇ ਸਦਭਾਵਨਾ ਨੂੰ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।ਅਧਿਆਪਕਾਂ ਨੇ ਇਸ ਗੱਲ `ਤੇ ਜ਼਼ੋਰ ਦਿੱਤਾ ਕਿ ਹਿੰਦੀ ਵਿਸ਼ਵ ਦੀ ਸਭ ਤੋਂ ਪੁਰਾਣੀ ਅਤੇ ਪ੍ਰਭਾਵਸ਼ਾਲੀ ਭਾਸ਼ਾਵਾਂ ਵਿੱਚੋਂ ਇੱਕ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੀ ਮਾਤ-ਭਾਸ਼ਾ ਬੋਲਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਨੇ ਕਵਿਤਾਵਾਂ ਅਤੇ ਪ੍ਰੇਰਨਾਦਾਇਕ ਗੀਤ ਵੀ ਗਾਏ ।
ਪੰਜਾਨ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਹਿੰਦੀ ਦਿਵਸ ਤੇ ਵਿਦਿਆਰਥੀਆਂ ਨੂੰ ਸ਼ੁੱਭ-ਕਾਮਨਾਵਾਂ ਭੇਜੀਆਂ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਿੰਦੀ ਸਾਡਾ ਮਾਣ ਹੈ ਅਤੇ ਇਸ ਨੂੰ ਵਿਸ਼ਵ ਪੱਧਰ ‘ਤੇ ਸਤਿਕਾਰ ਦਿਵਾਉਣਾ ਸਾਡਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।ਉਹਨਾਂ ਵੀ ਕਿਹਾ ਕਿ ਕਿਸੇ ਵੀ ਦੇਸ਼ ਦੀ ਭਾਸ਼ਾ ਤੇ ਸੱਭਿਆਚਾਰ ਲੋਕਾਂ ਨੂੰ ਆਪਸ ਵਿੱਚ ਜੋੜਣ ਤੇ ਇਸ ਸੰਬੰਧ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਇਕ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media