ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਜੰਮੂ ਕਸ਼ਮੀਰ ਦੇ ਪ੍ਰਸਿੱਧ ਕਹਾਣੀਕਾਰ ਖਾਲਿਦ
ਹੁਸੈਨ ਨੇ ਸ਼ਿਰਕਤ ਕੀਤੀ।ਵਿਭਾਗ ਵਲੋਂ ਵਿਦਿਆਰਥੀਆਂ ਦਾ ਕਹਾਣੀਕਾਰ ਖਾਲਿਦ ਹੁਸੈਨ ਨਾਲ ਰੂ-ਬ-ਰੂ ਕਰਵਾਇਆ ਗਿਆ।ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਮਨਜਿੰਦਰ ਸਿੰਘ ਨੇ ਖਾਲਿਦ ਹੁਸੈਨ ਦਾ ਸਵਾਗਤ ਕਰਦਿਆਂ ਉਹਨਾਂ ਦੇ ਜੀਵਨ ਤੇ ਸਿਰਜਣ ਪ੍ਰਕਿਰਿਆ ਬਾਰੇ ਚਰਚਾ ਕੀਤੀ।ਖਾਲਿਦ ਹੁਸੈਨ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦਿਆਂ ਆਪਣੀ ਸਾਹਿਤ ਸਿਰਜਣਾ ਤੇ ਪ੍ਰਸਿੱਧ ਸਾਹਿਤਕਾਰਾਂ ਨਾਲ ਸਾਹਿਤਕ ਸੰਬੰਧਾਂ ਵਿਚੋਂ ਉਪਜੇ ਜੀਵਨ ਅਨੁਭਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨਵੀ ਸਰੋਕਾਰਾਂ ਨਾਲ ਭਰਪੂਰ ਸਾਹਿਤ ਹੀ ਸਦੀਵੀ ਸਾਹਿਤ ਹੈ।ਉਨ੍ਹਾਂ ਨੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਕਰਤਾਰ ਸਿੰਘ ਦੁੱਗਲ, ਸ਼ਿਵ ਕੁਮਾਰ ਬਟਾਲਵੀ, ਸੋਹਣ ਸਿੰਘ ਮੀਸ਼ਾ, ਬਲਰਾਜ ਸਾਹਨੀ ਅਤੇ ਸੰਤ ਸਿੰਘ ਸੇਖੋਂ ਨਾਲ ਬਿਤਾਏ ਆਪਣੇ ਪਲਾਂ ਨੂੰ ਯਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਮੇਰੀ ਸਾਹਿਤ ਸਿਰਜਣਾ ਵਿਚ ਪੇਸ਼ ਹੋਇਆ ਮਾਨਵਵਾਦੀ ਨਜ਼ਰੀਆ ਉਪਰੋਕਤ ਸਾਹਿਤਕਾਰਾਂ ਦੀ ਪ੍ਰੇਰਨਾ ਸਦਕਾ ਹੀ ਮੈਨੂੰ ਹਾਸਿਲ ਹੋਇਆ ਹੈ।ਵਿਦਿਆਰਥੀਆਂ ਨੇ ਪੂਰਵਲੀ ਤੇ ਸਮਕਾਲੀ ਸਾਹਿਤ ਸਿਰਜਣਾ ਸੰਬੰਧੀ ਸਵਾਲ ਕਰਦਿਆਂ ਵਿਚਾਰ-ਚਰਚਾ ਵਿਚ ਹਿੱਸਾ ਲਿਆ।ਸਮਾਗਮ ਦੇ ਅੰਤ ’ਤੇ ਡਾ. ਬਲਜੀਤ ਕੌਰ ਰਿਆੜ ਨੇ ਖਾਲਿਦ ਹੁਸੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਵਿਦਿਆਰਥੀਆਂ ਨਾਲ ਇਹ ਮੁਲਾਕਾਤ ਜੀਵਨ ਨੂੰ ਸੇਧ ਦੇਣ ਵਾਲੀ ਹੋ ਨਿੱਬੜੀ।
ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਰਮਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਹਰਿੰਦਰ ਕੌਰ ਸੋਹਲ, ਡਾ. ਪਵਨ ਕੁਮਾਰ, ਡਾ. ਇੰਦਰਪ੍ਰੀਤ ਕੌਰ, ਡਾ. ਜਸਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਖੋਜ-ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media