Tuesday, November 24, 2026

ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਯੋਗਾ ’ਚ ਹਾਸਲ ਕੀਤਾ ਗੋਲਡ ਮੈਡਲ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਪੰਜਾਬ ਸਟੇਟ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-22 ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ।
                   ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਯੁਵਰਾਜ ਨੇ ਯੋਗਾ ’ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਆਨਲਾਈਨ ਨੈਸ਼ਨਲ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-22 ’ਚ ਟੀਮ ਚੈਂਪੀਅਨਸ਼ਿਪ ’ਚ ਉਕਤ ਵਿਦਿਆਰਥੀ ਨੇ ਗੋਲਡ ਮੈਡਲ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਨਰਪਿੰਦਰ ਸਿੰਘ ਅੰਤਰਰਾਸ਼ਟਰੀ ਕੋਚ ਕੋਲੋਂ ਟੇ੍ਰਨਿੰਗ ਪ੍ਰਾਪਤ ਕੀਤੀ ਹੈ।
               ਇਸ ਮੌਕੇ ਫ਼ਿਜ਼ੀਕਲ ਅਧਿਆਪਕ ਗੀਤੂ ਨੇ ਵੀ ਖਿਡਾਰੀ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਆਖਿਆ ਕਿ ਖਿਡਾਰੀ ਨੇ ਸਕੂਲ ਦਾ ਮਾਣ ਵਧਾਇਆ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …