
ਅੰਮ੍ਰਿਤਸਰ, 11 ਨਵੰਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਲਈ ਰੇਲ ਗੱਡੀ ਚਲਾਈ ਜਾਵੇਗੀ। ਏਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਦਰਵਾਜੇ ਹੋਣ ਦਾ ਭਾਵ ਇਥੇ ਹਰੇਕ ਧਰਮ ਦੇ ਲੋਕ ਸ਼ਰਧਾ ਭਾਵਨਾ ਨਾਲ ਆ ਕੇ ਇਸ ਮੁਕੱਦਸ ਅਸਥਾਨ ਤੇ ਨਤਮਸਤਿਕ ਹੋ ਸਕਦੇ ਹਨ। ਇਹੀ ਕਾਰਨ ਹੈ ਕਿ ਇਥੇ ਵਖ-ਵਖ ਸੂਬਿਆਂ ਤੋਂ ਆ ਕੇ ਹਰ ਰੋਜ਼ ਹਜਾਰਾਂ ਸ਼ਰਧਾਲੂ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਦਰਸ਼ਨ ਇਸ਼ਨਾਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ ਤੋਂ ਵੀ ਬਹੁਤ ਸਾਰੀ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਂਦੀ ਹੈ।ਮੱਧ ਪ੍ਰਦੇਸ ਤੋਂ ਸ੍ਰੀ ਹਰਿਮੰਦਰ ਸਾਹਿਬ ਤੀਕ ਰੇਲ ਗੱਡੀ ਚੱਲਣ ਨਾਲ ਉਥੋਂ ਆਉਣ ਵਾਲੇ ਸ਼ਰਧਾਲੂਆਂ ਲਈ ਸਫ਼ਰ ਅਸਾਨ ਤੇ ਸਸਤਾ ਹੋਵੇਗਾ।ਇਸ ਲਈ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ।
ਉਨ੍ਹਾਂ ਅਗੇ ਕਿਹਾ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਸਤਿਕਾਰਯੋਗ ਮਾਤਾ ਗੁੱਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਤੇ ਅਧਾਰਿਤ ਬਣੀ ਧਾਰਮਿਕ ਫਿਲਮ ‘ਚਾਰ ਸਾਹਿਬਜ਼ਾਦੇ’ ਨੂੰ ਮੱਧ ਪ੍ਰਦੇਸ ਸੂਬੇ ਵਿੱਚ ਟੈਕਸ ਰਹਿਤ ਕਰਨ ਵਾਲਾ ਮ’ਧੁਪ੍ਰਦੇਸ ਸਰਕਾਰ ਦਾ ਫੈਸਲਾ ਵੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਇਹ ਧਾਰਮਿਕ ਫਿਲਮ ਮੁਗਲਾਂ ਦੇ ਰਾਜ ਸਮੇਂ ਹੋਏ ਅਨਿਆਂ ਬਾਰੇ ਤ’ਥ ਪੇਸ਼ ਕਰਦੀ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media