Wednesday, April 1, 2026

ਸਰਬਤ ਸਿਹਤ ਬੀਮਾ ਯੋਜਨਾ ਤਹਿਤ 69.67 ਫੀਸਦੀ ਪਰਿਵਾਰ ਕੀਤੇ ਕਵਰ

ਡਿਪਟੀ ਕਮਿਸ਼ਨਰ ਵਲੋਂ ਰਹਿੰਦੇ ਪਰਿਵਾਰਾਂ ਨੂੰ 10 ਦਿਨਾਂ ‘ਚ ਕਾਰਡ ਜਾਰੀ ਕਰਨ ਦੇ ਹੁਕਮ

ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ਼ ਦੀ ਸਹੂਲਤ ਹਰ ਯੋਗ ਲੋੜਵੰਦ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਤੇ ਕਾਰਡ ਬਣਾਉਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਗਿਆ ਹੈ ਕਿ ਉਹ ਅਗਲੇ 10 ਦਿਨਾਂ ਦੇ ਅੰਦਰ ਬਕਾਇਆ ਰਹਿੰਦੇ ਪਰਿਵਾਰਾਂ ਨੂੰ ਕਾਰਡ ਜਾਰੀ ਕੀਤੇ ਜਾਣਾ ਯਕੀਨੀ ਬਣਾਉਣ।ਜਿਲ੍ਹੇ ਵਿੱਚ ਕੁੱਲ 124175 ਪਰਿਵਾਰਾਂ ਨੂੰ ਕਾਰਡ ਜਾਰੀ ਕੀਤੇ ਜਾਣੇ ਹਨ, ਜਿਸ ਵਿਚੋਂ 86516 ਨੂੰ ਜਾਰੀ ਕੀਤੇ ਜਾ ਚੁੱਕੇ ਹਨ, ਜੋ ਕਿ ਮਿਥੇ ਟੀਚੇ ਦਾ 69.67 ਫੀਸਦੀ ਬਣਦਾ ਹੈ।
                   ਇਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮ, ਸਿਹਤ ਵਿਭਾਗ ਦੇ ਅਧਿਕਾਰੀ ਇਸ ਯੋਜਨਾ ਤਹਿਤ ਕਿਸਾਨਾਂ, ਪੰਜਾਬ ਵਰਕਰਜ਼ ਬੋਰਡ ਕੋਲ ਰਜਿਸਟਰਡ ਉਸਾਰੀ ਕਾਮਿਆਂ, ਆਟਾ ਦਾਲ ਯੋਜਨਾ ਤਹਿਤ ਕਾਰਡ ਧਾਰਕਾਂ, ਪੀਲੇ ਕਾਰਡ ਧਾਰਕ ਪੱਤਰਕਾਰਾਂ, ਛੋਟੇ ਵਪਾਰੀਆਂ ਨੂੰ ਸਮੁੱਚੇ ਰੂਪ ਵਿਚ ਲਾਭ ਦੇਣ ਲਈ ਹਰ ਰੋਜ਼ ਕਾਰਡ ਬਣਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ।
               ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਹੜੇ ਪਿੰਡਾਂ ਜਾਂ ਵਾਰਡਾਂ ਵਿੱਚ ਇਸ ਸਹੂਲਤ ਤੋਂ ਜਿਆਦਾ ਲੋਕ ਵਾਂਝੇ ਹਨ, ਉਥੇ ਵਿਸ਼ੇਸ਼ ਕੈਂਪ ਲਗਾਏ ਜਾਣ।
               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ, ਐਸ.ਡੀ.ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …