Tuesday, June 23, 2026

ਡੇਂਗੂ ਤੋਂ ਬਚਣ ਲਈ ਡਰਾਈ ਡੇਅ ਵਜੋਂ ਮਨਾਇਆ ਜਾਵੇ ਹਰ ਸ਼ਕਰਵਾਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਲਈ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋਂ ਮਨਾਉਣ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ, ਉਨਾਂ ਦੇ ਚਾਲਾਨ ਕਰਨ ਲਈ ਕਿਹਾ।ਉੁਨ੍ਹਾਂ ਸਿਹਤ, ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿੱਚ ਰੋੋਕਿਆ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦੇ ਸਪਰੇਅ ‘ਤੇ ਵੱਧ ਜ਼ੋਰ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ।ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।
                 ਸਿਵਲ ਸਰਜਨ ਅੰਮ੍ਰਿਤਸਰ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿੱਚ ਡੇਂਗੂ ਦੇ 276 ਕੇਸ ਸ਼ੱਕੀ ਪਾਏ ਗਏ, ਜਿੰਨ੍ਹਾਂ ਵਿਚੋ 251 ਕੇਸ ਪਾਜ਼ਟਿਵ ਸਨ ਅਤੇ ਇਸ ਸਾਲ ਹੁਣ ਤੱਕ ਡੇਂਗੂ ਦਾ ਲਾਰਵਾ ਮਿਲਣ ਤੇ 503 ਚਲਾਨ ਕੱਟੇ ਗਏ ਹਨ।ਉਨਾਂ ਕਿਹਾ ਕਿ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ।
                 ਜ਼ਿਲਾ ਮਲੇਰੀਆ ਅਫਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿੱਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ।
                     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਰਣਬੀਰ ਮੁੱਧਲ, ਜ਼ਿਲਾ ਮਾਸ ਤੇ ਮੀਡੀਆ ਅਫਸਰ ਅਮਨਦੀਪ ਸਿੰਘ, ਸੁਖਜਿੰਦਰ ਸਿੰਘ ਤੇ ਸਾਰੇ ਮੈਡਕੀਲ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …