16 ਸਤੰਬਰ ਨੂੰ ਰਈਆ ਵਿਖੇ ਲੱਗੇਗਾ ਰੋਜ਼ਗਾਰ ਮੇਲਾ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਰਕਾਰੀ ਆਈ.ਟੀ.ਆਈ ਅਜਨਾਲਾ ਵਿਖੇ 7ਵੇਂ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 4569 ਪ੍ਰਾਰਥੀਆਂ ਨੇ ਭਾਗ ਲਿਆ ਅਤੇ 3211 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕਰ ਲਈ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਧੀਰ ਸਿੰਘ ਮੁਧਲ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਤੰਬਰ-2021 ਮਹੀਨੇ ਦੌਰਾਨ 5 ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਅਗਲਾ ਰੋਜ਼ਗਾਰ ਮੇਲਾ ਮਿਤੀ 16-09-2021 ਨੂੰ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਲੱਗੇਗਾ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਇਹ ਸਾਰੇ ਮੇਲੇ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਏ ਜਾਣਗੇ।ਉਨ੍ਹਾਂ ਨੌਜਵਾਨਾਂ ਨੂੰ ਕੀਤੀ ਕਿ ਨੌਜਵਾਨ ਵੱਧ ਚੜ੍ਹ ਕੇ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਕੇ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਤੇ ਜ਼ਿਲ੍ਹਾ ਰੋਜਗਾਰ ਬਿਊਰੋ ਦੇ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਿਕਰਮਜੀਤ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕੌਂਸਲਰ ਗੌਰਵ ਕੁਮਾਰ ਆਦਿ ਹਾਜ਼ਰ ਸਨ।
Punjab Post Daily Online Newspaper & Print Media