ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ.
ਦਲਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ।ਜਿਲ੍ਹੇ ਵਿੱਚ ਰਵਾਨਾ ਕੀਤੀਆਂ ਗਈਆਂ ਕੁੱਲ ਤਿੰਨ ਵੈਨਾਂ ਵਿੱਚ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਜੋ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਣ ਨਾਲ ਜ਼ਮੀਨ ਅਤੇ ਵਾਤਾਵਰਣ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਹੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣਗੇ।ਵੈਨਾਂ ਰਾਹੀਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ।
ਡਾ: ਸੈਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁਪਰਸੀਡਰ ਰਾਹੀ ਕਣਕ ਦੀ ਬਿਜ਼ਾਈ ਕੀਤੀ ਜਾਵੇ ਕਿਉਂਕਿ ਇਸ ਨਾਲ ਕਣਕ ਬੀਜ਼ਣ ‘ਤੇ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ।ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਘੱਟ ਅਤੇ ਖਾਦਾਂ ‘ਤੇ ਆਉਣ ਵਾਲੇ ਖਰਚ ਦੀ ਬਚਤ ਹੁੰਦੀ ਹੈ।
ਇਸ ਮੌਕੇ ਡਾ. ਸਤਿੰਦਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਤਜਿੰਦਰ ਸਿੰਘ ਸਾਰੇ ਵਿਸ਼ਾ ਵਸਤੂ ਮਾਹਿਰ, ਖੇਤੀਬਾੜੀ ਵਿਕਾਸ ਅਵਸਰ ਡਾ. ਸੁਖਚੈਨ ਸਿੰਘ, ਡਾ. ਬਲਵਿੰਦਰ ਸਿੰਘ ਛੀਨਾ, ਸੁਖਚੈਨ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਹਰਨੇਕ ਸਿੰਘ ਡਿਪਟੀ ਪੀ.ਡੀ, ਜਗਦੀਪ ਕੋਰ ਡਿਪਟੀ ਪੀ.ਡੀ, ਜਸਪਾਲ ਸਿੰਘ, ਜੋਤੀ ਸ਼ਰਮਾ ਵੀ ਹਾਜ਼ਰ ਸਨ।
Punjab Post Daily Online Newspaper & Print Media