Friday, May 15, 2026

ਕੌਂਸਲਰ ਸਰਕਾਰ ਦੀਆਂ ਪ੍ਰਾਪਤੀਆਂ ਹਰ-ਘਰ ਤੱਕ ਪਹੁੰਚਾਉਣ – ਕੈਬਿਨਟ ਮੰਤਰੀ ਸੋਨੀ

10 ਪਰਿਵਾਰਾਂ ਨੂੰ ਵੰਡੇ 15-15 ਹਜ਼ਾਰ ਦੇ ਮੈਡੀਕਲ ਚੈਕ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਆਪਣੇ ਸਾਢੇ ਚਾਰ ਸਾਲਾਂ ਦੋਰਾਨ ਚੋਣਾਂ ਵਿਚ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ, ਚਾਹੇ ਉਹ ਬਜ਼ਰੂਗਾਂ ਦੀ ਪੈਨਸ਼ਨ ਤੇ ਅਸ਼ੀਰਵਾਦ ਸਕੀਮ ਵਿੱਚ ਵਾਧਾ, ਔਰਤਾਂ ਲਈ ਮੁਫਤ ਬੱਸ ਸਹੂਲਤ ਆਦਿ ਵਾਅਦੇ ਹਨ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਕੇਦਰੀ ਵਿਧਾਨ ਸਭਾ ਹਲਕੇ ਦੇ ਕੌਂਸਲਰਾਂ ਨਾਲ ਵਿਕਾਸ ਕਾਰਜ਼ਾਂ ਸਬੰਧੀ ਮੀਟਿੰਗ ਕਰਦਿਆਂ ਕੋਸਲਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ-ਘਰ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਲੋਕ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।ਉਨਾਂ ਕਿਹਾ ਕਿ ਚੋਣਾਂ ਵਿੱਚ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ 90 ਫੀਸਦੀ ਦੇ ਕਰੀਬ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜਲਦ ਪੂਰੇ ਹੋ ਜਾਣਗੇ।ਕਰੋਨਾ ਕਾਲ ਦੋਰਾਨ ਵੀ ਕੈਪਟਨ ਸਰਕਾਰ ਨੇ ਲੋਕਾਂ ਦੇ ਇਲਾਜ਼ ਵਿਚ ਕੋਈ ਕਸਰ ਨਹੀ ਛੱਡੀ ਅਤੇ ਲੋੜਵੰਦ ਲੋਕਾਂ ਨੂੰ ਮੁਫਤ ਅਨਾਜ ਵੀ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ।ਉਨਾਂ੍ਹ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਮਹਾਂਮਾਰੀ ਦਾ ਮੁਫਤ ਇਲਾਜ਼ ਕੀਤਾ ਜਾਂਦਾ ਰਿਹਾ ਹੈ ਅਤੇ ਸਾਡੇ ਗੁਆਂਢੀ ਰਾਜ ਦਿੱਲੀ ਤੋਂ ਵੀ ਲੋਕਾਂ ਨੇ ਆ ਕੇ ਪੰਜਾਬ ਵਿਖੇ ਆਪਣਾ ਇਲਾਜ਼ ਕਰਵਾਇਆ ਹੈ।
ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ 10 ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਮੈਡੀਕਲ ਚੈਕ ਵੀ ਭੇਟ ਕੀਤੇ ਅਤੇ ਉਨਾਂ ਮਿਲਣ ਆਏ ਹੋਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਇਨਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
                     ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਚੇਅਰਮੈਨ ਮਹੇਸ਼ ਖੰਨਾ, ਕੋਸਲਰ ਵਿਕਾਸ ਸੋਨੀ, ਅਸ਼ਵਨੀ ਕੁਮਾਰ ਪੱਪੂ, ਕੋਸਲਰ ਸ੍ਰ੍ਰੀਮਤੀ ਰਾਜਬੀਰ ਕੋਰ, ਕੋਸਲਰ ਸੰਨੀ ਕੁੰਦਰਾ, ਕੌਂਸਲਰ ਤਾਹਿਰ ਸ਼ਾਹ, ਸੁਰਿੰਦਰ ਕੁਮਾਰ ਛਿੰਦਾ, ਸੁਨੀਲ ਕੁਮਾਰ ਕਾਊਂਟੀ, ਪਰਮਜੀਤ ਸਿੰਘ ਚੋਪੜਾ, ਇਕਬਾਲ ਸਿੰਘ ਸ਼ੈਰੀ, ਲਖਵਿੰਦਰ ਸਿੰਘ ਲੱਖਾ, ਇੰਦਰ ਖੰਨਾ, ਸਰਬਜੀਤ ਸਿੰਘ ਲਾਟੀ, ਰਵੀਕਾਂਤ, ਸਰਪੰਚ ਪ੍ਰਗਟ ਸਿੰਘ ਤੇ ਗੁਰਦੇਵ ਸਿੰਘ ਦਾਰਾ ਹਾਜ਼ਰ ਸਨ।

Check Also

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …