Friday, August 8, 2025
Breaking News

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ

ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਭਾਂ ਦਾ ਸਿਖਲਾਈ ਕੋਰਸ ਦੀ ਸ਼ੁਰੂਆਤ ਹੋ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਭਰਪੂਰ ਲਾਹਾ ਲੈਣ ਲਈ ਕਿਹਾ।
                ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਿਖਿਆਰਥੀਆਂ ਨੂੰ ‘ਜੀ ਆਇਆ’ ਆਖਿਆ ਤੇ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਭਾਂ ਦੀ ਖੇਤੀ ’ਚ ਵਰਤਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਟ੍ਰੇਨਿੰਗ ਸਬੰਧੀ ਦਿਖਾਈ ਦਿਲਚਸਪੀ ਲਈ ਸਿਖਿਆਰਥੀਆਂ ਦੀ ਸ਼ਲਾਘਾ ਕੀਤੀ।ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਖੁੰਭਾਂ ਦੀਆਂ ਕਿਸਮਾਂ, ਕਾਸ਼ਤ ਲਈ ਕੰਪੋਸਟ ਦੀ ਤਿਆਰੀ ਅਤੇ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
                  ਖੇਤੀਬਾੜੀ ਵਿਕਾਸ ਅਫ਼ਸਰ ਅਮਰਜੀਤ ਸਿੰਘ ਦੁਸਾਂਝ ਨੇ ਐਗਮਾਰਕ ਸਕੀਮ ਬਾਰੇ ਜਾਣਕਾਰੀ ਸਾਂਝੀ ਕੀਤੀ।ਰੀਨੂੰ ਵਿਰਦੀ ਨੇ ਸਿਖਿਆਰਥੀਆਂ ਨੂੰ ਖੁੰਭਾਂ ਦੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਜਸਵਿੰਦਰ ਸਿੰਘ ਭਾਟੀਆ ਨੇ ਪਹਿਲੇ ਦਿਨ ਦੀ ਸਮਾਪਤੀ ਦੌਰਾਨ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।ਜਦ ਕਿ ਦਿਲਬਾਗ ਸਿੰਘ ਭੱਟੀ ਨੇ ਵਿਸ਼ੇਸ਼ ਉਦਮ ਨਾਲ ਕੈਂਪ ਦੇ ਪ੍ਰਬੰਧਾਂ ’ਚ ਯੋਗਦਾਨ ਪਾਇਆ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …