ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ
ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਕਰਨ ਪ੍ਰੇਰਿਤ ਕੀਤਾ।ਉਨ੍ਹਾਂ ਨੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਵੀ ਜਾਣੂ ਕਰਵਾਇਆ।
ਸਿੱਖਿਆ ਵਿਭਾਗ ਦੇ ਬੁਲਾਰੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਰਮਾਨੰਦ, ਤੰਗੋਸਾਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬੇਗੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ, ਸਰਕਾਰੀ ਹਾਈ ਸਕੂਲ ਬਾਰਠ ਸਾਹਿਬ ਅਤੇ ਸਰਨਾ ਦਾ ਦੌਰਾ ਕੀਤਾ ਗਿਆ।ਇਹਨਾਂ ਸਕੂਲਾਂ ਵਿੱਚ ਸਹਾਇਕ ਡਾਇਰੈਕਟਰ ਨੇ ਅਧਿਆਪਕਾਂ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਕੋਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਸਕੂਲ ਵਿੱਚ ਬਣਾਏ ਗਏ ਇੰਗਲਿਸ਼ ਬੁਸਟਰ ਕਲੱਬ, ਬੱਡੀ ਗਰੁੱਪ, ਸਮਾਰਟ ਸਕੂਲ ਮੁਹਿੰਮ, ਪੈਸ, ਲੀਗਲ ਲਿਟਰੇਸੀ ਕਲੱਬ, ਇਲੈਕਟੋਰਲ ਲਿਟਰੇਸੀ ਕਲੱਬ, ਗਾਈਡੈਂਸ ਐਂਡ ਕੌਂਸਲਿਂਗ ਸੈਲ, ਮਸਾਲ ਪ੍ਰੋਜੈਕਟ ਅਤੇ ਲਾਇਬ੍ਰੇਰੀ, ਕੰਪਿਊਟਰ ਲੈਬ, ਸਾਇੰਸ ਲੈਬ, ਨਬਾਰਡ ਤਹਿਤ ਨਿਰਮਾਣ ਅਧੀਨ ਨਵੇਂ ਕਮਰਿਆਂ ਦੀ ਜਾਣਕਾਰੀ ਲਈ ਗਈ।ਉਹਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਲੋਕਾਂ ਵਿੱਚ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ।