ਬਲਾਚੌਰ/ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜ਼ਰਾ ਵਿਖੇ ਅੱਜ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਭਾਗ ਲੈ ਕੇ ਪ੍ਰਾਰਥੀਆਂ ਦੀ ਚੋਣ ਕਰਨਗੀਆਂ। ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਦੀ ਮੌਜ਼ੂਦਗੀ ‘ਚ ਇਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਜਾ ਰਹੇ ਇਸ ਰੋਜ਼ਗਾਰ ਮੇਲੇ ਵਿਚ ਪ੍ਰਾਰਥੀਆਂ ਨੂੰ 43 ਲੱਖ ਰੁਪਏ ਤੱਕ ਦੇ ਸਾਲਾਨਾ ਪੈਕਜ਼ ਹਾਸਲ ਕਰਨ ਦਾ ਮੌਕਾ ਮਿਲੇਗਾ।ਇਸ ਮੇਲੇ ਵਿਚ ਮਾਈਕ੍ਰੋਸਾਫਟ, ਥਿੰਕ ਐਂਡ ਲਰਨ ਪ੍ਰਾਈਵੇਟ ਲਿਮ. ਅਤੇ ਐਚ.ਸੀ.ਐਲ ਟੈਕਨਾਲੋਜੀਸ ਆਦਿ ਨਾਮਵਰ ਕੰਪਨੀਆਂ ਸ਼ਿਰਕਤ ਕਰਨਗੀਆਂ।ਮਾਈਕ੍ਰੋਸਾਫਟ ਕੰਪਨੀ ਦਾ ਸੈਲਰੀ ਪੈਕੇਜ 12 ਲੱਖ ਰੁਪਏ ਤੋਂ 43 ਲੱਖ ਰੁਪਏ ਪ੍ਰਤੀ ਸਾਲ ਹੈ।ਇਸੇ ਤਰ੍ਹਾਂ ਥਿੰਕ ਐਂਡ ਲਰਨ ਪ੍ਰਾ. ਲਿਮ. (ਬਾਏਜੂਸ) ਦਾ ਸਾਲਾਨਾ ਸੈਲਰੀ ਪੈਕੇਜ 10 ਲੱਖ ਰੁਪਏ ਅਤੇ ਐਚ.ਸੀ.ਐਲ ਟੈਕਨਾਲੋਜੀਸ ਦਾ 3.65 ਲੱਖ ਰੁਪਏ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਐਮ.ਬੀ.ਏ, ਐਮ.ਟੈਕ, ਬੀ.ਟੈਕ ਅਤੇ ਗਰੈਜੂਏਟ ਆਦਿ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੇਲੇ ਵਿਚ ਆਉਣ ਤੋਂ ਪਹਿਲਾਂ ਪ੍ਰਾਰਥੀ ਮੁਹੱਈਆ ਕਰਵਾਏ ਗਏ ਲਿੰਕਾਂ ’ਤੇ ਅਪਲਾਈ ਜ਼ਰੂਰ ਕਰਨ।ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …