Monday, March 30, 2026

ਪੁਲਿਸ ਨੂੰ ਨਸ਼ਿਆਂ ਸਬੰਧੀ ਟੋਲ ਫ੍ਰੀ ਨੰਬਰ ‘ਤੇ ਦਿੱਤੀ ਜਾਵੇ ਇਤਲਾਹ- ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ

ਨਵਾਂਸਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਸ਼ਹੀਦ ਭਗਤ ਸਿੰਘ ਨਗਰ ਐਸ.ਐਸ.ਪੀ, ਨਵਨੀਤ ਕੋਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਾਂਝ ਕੇਂਦਰ ਵਲੋ ਪ੍ਰਕਾਸ਼ ਮਾਡਲ ਸੀਨੀਅਰ ਸਕੈਡਰੀ ਸਕੂਲ ਨਵਾਂਸਹਿਰ ਵਿਖੇ ਸੈਮੀਨਾਰ ਕੀਤਾ ਗਿਆ।ਹੁਸਨ ਲਾਲ ਏ.ਐਸ.ਆਈ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਸਹੀਦ ਭਗਤ ਸਿੰਘ ਨਗਰ ਅਤੇ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਵਲੋਂ ਹਾਜ਼ਰੀਨ ਸਕੂਲ ਸਟਾਫ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਹੁਸਨ ਲਾਲ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਿਲਾ ਦੇ ਵੱਖ-ਵੱਖ ਵਿਭਾਗਾਂ ਵਲੋ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ।ਸਾਡਾ ਵੀ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਅਗਰ ਸਾਡਾ ਕੋਈ ਨਜ਼ਦੀਕੀ ਜਾਂ ਗੁਆਂਢੀ ਇਸ ਮਾੜੀ ਆਦਤ ਦਾ ਸ਼ਿਕਾਰ ਹੋ ਗਿਆ ਹੋਵੇ ਤਾਂ ਉਸ ਬਾਰੇ ਮਹਿਕਮਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਉਸ ਦੀ ਨਰਕ ਭਰੀ ਜਿੰਦਗੀ ਵਿੱਚ ਦੁਬਾਰਾ ਖੁਸ਼ਹਾਲੀ ਲਿਆਂਦੀ ਜਾ ਸਕੇ।
                    ਕੁਲਦੀਪ ਰਾਜ ਜਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਨੇ ਨਸ਼ਾਂ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਦੇ ਟੋਲ ਫ੍ਰੀ ਨੰਬਰਾਂ 112, 83608-33805 ਤੇ ਦੇਣ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਕੋਵਿਡ 19 ਦੀ ਮਹਾਂਮਾਰੀ ਤੋ ਬਚਾਅ ਸਬੰਧੀ ਹਾਜ਼ਰੀਨ ਨੂੰ ਮਾਸਕ ਪਾ ਕੇ ਰੱਖਣ, ਸੋਸ਼ਲ ਡਿਸਟੈਂਸੀ ਦਾ ਪਾਲਣ ਕਰਨ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
                 ਇਸ ਮੋਕੇ ਸਕੂਲ ਸਟਾਫ ਤੋ ਇਲਾਵਾ ਏ.ਐਸ.ਆਈ ਸਤਨਾਮ ਸਿੰਘ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …