Friday, August 28, 2026

ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਹੋਰ ਸੇਵਾਵਾਂ ਦਾ ਵਾਧਾ

ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸ਼ਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
               ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਦੀਆਂ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਅਤੇ ਨਵਿਆਉਣ ਸਬੰਧੀ ਦੋ ਸੇਵਾਵਾਂ ਵੀ ਸੇਵਾ ਕੇਂਦਰਾਂ ਤੋਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਮੰਡੀ ਬੋਰਡ ਦੀ ਧਾਰਾ 10 ਅਧੀਨ ਲਾਇਸੰਸ ਜਾਰੀ ਕਰਨ ਲਈ 1050 ਰੁਪਏ ਅਤੇ ਲਾਇਸੰਸ ਨਵਿਆਉਣ ਲਈ 525 ਰੁਪਏ ਸੇਵਾ ਕੇਂਦਰਾਂ ਦੀ ਫੈਸੀਲੀਟੇਸ਼ਨ ਫੀਸ ਹੋਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਵਿੱਚ ਇਹ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …