Friday, August 28, 2026

ਪ੍ਰਿੰਸਪਲ ਕੁਲਵਿੰਦਰ ਕੌਰ ਦਾ ਡਾਇਨੈਮਿਕ ਪ੍ਰਿੰਸੀਪਲ ਐਵਰਡ ਨਾਲ ਸਨਮਾਨ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੁੂਲਜ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ ਵਿੱਚ ਪਹਿਲਾ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਸੁਪਰੀਮ ਕੋਰਟ ਦੇ ਜੱਜ ਮਹੇਸ਼ ਗਰੋਵਰ ਨੇ ਕੀਤੀ।ਸਮਾਗਮ ਦੌਰਾਨ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀ.ਸਕੈ. ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਡਾਇਨੈਮਿਕ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
                 ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ 25 ਸਾਲਾਂ ਤੋਂ ਸਿਖਿਆ ਦੇ ਖੇਤਰ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਇਸ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਕੇ ਉਨ੍ਹਾਂ ਨੂੰ ਸਨਮਾਨ ਹਾਸਲ ਹੋਇਆ ਹੈ।ਉਨਾਂ ਕਿਹਾ ਕਿ ਇਸ ਸਨਮਾਨ ਦੇ ਪਿਛੇ ਉਨ੍ਹਾਂ ਦੀ ਸਕੂਲ ਕਮੇਟੀ ਦੇ ਐਮ.ਡੀ ਹਰਪਾਲ ਸਿੰਘ ਯੂ.ਕੇ ਤੇ ਸਕੂਲ ਦੀ ਸਮੂਹ ਟੀਮ ਦਾ ਪੂਰਾ ਸਹਿਯੋਗ ਹੈ।
                ਇਸ ਮੌਕੇ ਤੇ ਸੰਤ ਬਲਬੀਰ ਸਿੰਘ ਸੀਚੇਵਾਲ, ਪਦਮਸ੍ਰੀ ਸੁਰਜੀਤ ਪਾਤਰ, ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਹੋਰ ਉਘੀਆਂ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …