Monday, March 30, 2026

ਨਗਰ ਨਿਗਮ ਭੂਮੀ ਵਿਭਾਗ ਦੀ ਟੀਮ ਨੇ ਹਟਾਏ ਨਜਾਇਜ ਕਬਜ਼ੇ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਨੇੜੇ ਗਿਆਨ ਆਸ਼ਰਮ ਸਕੂਲ ਵਿਖੇ ਲੀਜ਼ ਵਾਲੀ ਸਰਕਾਰੀ ਜਗ੍ਹਾ ਉਪਰ ਲਗਭਗ 40 ਫੁੱਟ ਪੱਕਾ ਰੈਂਪ ਬਣਾ ਕੇ ਕੀਤੇ ਗਏ ਨਜਾਇਜ ਕਬਜ਼ੇ ਨੂੰ ਡਿੱਚ ਮਸ਼ੀਨ ਦੀ ਮਦਦ ਨਾਲ ਮੌਕੇ ਤੋਂ ਹਟਾਇਆ ਗਿਆ।
                 ਇਸ ਤੋਂ ਇਲਾਵਾ ਪੁਤਲੀਘਰ, ਯੁੂਟੀ ਮਾਰਕੀਟ, ਕਬੀਰ ਪਾਰਕ, ਖੰਡਵਾਲਾ, ਛੇਹਰਟਾ, ਰੇਲਵੇ ਲਿੰਕ ਰੋਡ ਆਦਿ ਦੇ ਇਲਾਕਿਆਂ ਵਿੱਚ ਜਿੰਨਾਂ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਦੁਕਾਨਾਂ ਦੇ ਬਾਹਰ/ਬਰਾਂਡਿਆਂ/ਸੜਕ ਉਪਰ ਰੱਖ ਕੇ ਨਜਾਇਜ਼ ਕਬਜ਼ੇ ਕੀਤੇ ਹੋਏ ਸਨ।ਉਹਨਾਂ ਦਾ ਸਮਾਨ ਕਬਜ਼ੇ ਵਿੱਚ ਲੈ ਕੇ ਨਗਰ ਨਿਗਮ ਦੇ ਸਟੋਰ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ।ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਰਕਾਰੀ ਜਮੀਨਾਂ/ਫੁੱਟਪਾਥਾਂ/ਦੁਕਾਨਾਂ ਦੇ ਬਾਹਰ/ਬਰਾਂਡਿਆਂ ਵਿੱਚ ਕੋਈ ਵੀ ਵਿਅਕਤੀ ਸਮਾਨ ਆਦਿ ਰੱਖ ਕੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨਾ ਕਰੇ।ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
                             ਇਸ ਕਾਰਵਾਈ ‘ਚ ਇੰਸਪੈਕਟਰ ਰਾਜ ਕੁਮਾਰ, ਅਰੁਣ ਸਹਿਜਪਾਲ ਕਲਰਕ, ਵਿਭਾਗੀ ਅਮਲਾ ਅਤੇ ਪੁਲਿਸ ਮੁਲਾਜ਼ਮ ਸ਼ਾਮਿਲ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …