Monday, December 23, 2024

ਸਿਹਤ ਵਿਭਾਗ ਨੇ ਰਾਹੋਂ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਕੋਰੋਨਾ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਪਾਲਣਾ ਜ਼ਰੂਰੀ – ਡਾ. ਰਣਜੀਤ ਹਰੀਸ਼

ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੇ ਚੱਲਦਿਆਂ ਰਾਹੋਂ ਸਥਿਤ ਜਿੰਮ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਦੱਸਿਆ ਕਿ ਕੈਂਪ ਵਿੱਚ 105 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
ਡਾ. ਹਰੀਸ਼ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ।ਇਸ ਲਈ ਉਹ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ। ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
                 ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ।ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ `ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫ਼ਸਰ ਮਨਜੀਤ ਕੌਰ, ਹੈਲਥ ਵਰਕਰ ਮਨਦੀਪ ਸਿੰਘ ਕਾਹਲੋਂ, ਗੁਲਸ਼ਨ ਕੁਮਾਰ, ਅਜੀਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …